ਪੰਜਾਬ ਦੇ ਸਕੂਲਾਂ ''ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...
Tuesday, Jun 30, 2026 - 11:06 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਭਰ ਦੇ ਸਕੂਲਾਂ 'ਚ ਕੀਤੀਆਂ ਗਈਆਂ ਗਰਮੀਆਂ ਦੀਆਂ ਛੁੱਟੀਆਂ ਦਾ ਅੱਜ ਆਖ਼ਰੀ ਦਿਨ ਹੈ। ਭਲਕੇ ਇਕ ਜੁਲਾਈ ਤੋਂ ਬਕਾਇਦਾ ਸਕੂਲ ਖੁੱਲ੍ਹ ਜਾਣਗੇ। ਇਸ ਸਬੰਧ 'ਚ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਛੁੱਟੀਆਂ 'ਚ ਕਥਿਤ ਤੌਰ 'ਤੇ 7 ਜੁਲਾਈ ਤੱਕ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਇੱਕ ਗੁੰਮਰਾਹਕੁਨ ਖ਼ਬਰ ਮੀਡੀਆ ਦੇ ਇੱਕ ਹਿੱਸੇ 'ਚ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP ਨੰਬਰਾਂ ਦੀ...
ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਉੱਚ ਅਧਿਕਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ 7 ਜੁਲਾਈ ਤੱਕ ਛੁੱਟੀਆਂ 'ਚ ਵਾਧੇ ਸਬੰਧੀ ਖ਼ਬਰ ਬਿਲਕੁਲ ਝੂਠੀ ਹੈ ਅਤੇ ਇਸ 'ਚ ਕੋਈ ਸੱਚਾਈ ਨਹੀਂ ਹੈ। ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ 'ਚ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਸਿੱਖਿਆ ਵਿਭਾਗ ਅਨੁਸਾਰ ਭਲਕੇ ਇਕ ਜੁਲਾਈ ਤੋਂ ਆਮ ਵਾਂਗ ਸਕੂਲ ਖੁੱਲ੍ਹ ਜਾਣਗੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਆਮ ਵਾਂਗ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਭਿਆਨਕ ਗਰਮੀ ਦੇ ਚੱਲਦਿਆਂ ਛੁੱਟੀਆਂ 'ਚ ਵਾਧੇ ਦੀ ਕੀਤੀ ਸੀ ਮੰਗ
ਦੱਸਣਯੋਗ ਹੈ ਕਿ ਪੰਜਾਬ 'ਚ ਭਿਆਨਕ ਗਰਮੀ ਦੇ ਹਾਲਾਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ 10 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਗਈ ਸੀ ਤਾਂ ਜੋ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮਾਪਿਆਂ ਅਤੇ ਸਮਾਜ ਸੇਵੀਆਂ ਨੇ ਮੰਗ ਕੀਤੀ ਸੀ ਕਿ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵੱਧਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਹਾਲਾਤ 'ਚ ਸਕੂਲ ਖੋਲ੍ਹਣਾ ਬੱਚਿਆਂ ਦੀ ਸਿਹਤ ਲਈ ਖ਼ਤਰਨਾਕ ਸਾਬਿਤ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
