ਪੰਜਾਬ 'ਚ ਮਾਨਸੂਨ ਨੂੰ ਲੈ ਕੇ ਵੱਡੀ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Tuesday, May 20, 2025 - 01:00 PM (IST)

ਚੰਡੀਗੜ੍ਹ : ਪੰਜਾਬ 'ਚ ਇਸ ਸਮੇਂ ਅੱਗ ਵਰ੍ਹਾਊ ਗਰਮੀ ਪੈ ਰਹੀ ਹੈ ਅਤੇ 'ਲੂ' ਚੱਲਣ ਕਾਰਨ ਲੋਕ ਹਾਲੋਂ-ਬੇਹਾਲ ਹਨ, ਹਾਲਾਂਕਿ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਗਰਮੀ ਦਰਮਿਆਨ ਲੋਕਾਂ ਨੂੰ ਬੇਸਬਰੀ ਨਾਲ ਮਾਨਸੂਨ ਦਾ ਇੰਤਜ਼ਾਰ ਰਹਿੰਦਾ ਹੈ ਤਾਂ ਜੋ ਮੀਂਹ ਪੈਣ ਨਾਲ ਗਰਮੀ ਘੱਟ ਸਕੇ।
ਪੰਜਾਬ 'ਚ ਮਾਨਸੂਨ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਆਮ ਤੌਰ 'ਤੇ ਮਾਨਸੂਨ 30 ਜੂਨ ਤੋਂ 5 ਜੁਲਾਈ ਦੇ ਵਿਚਕਾਰ ਪੰਜਾਬ ਨੂੰ ਕਵਰ ਕਰ ਲੈਂਦਾ ਹੈ ਪਰ ਇਸ ਵਾਰ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪੰਜਾਬ 'ਚ ਮਾਨਸੂਨ ਜਲਦੀ ਆ ਜਾਵੇਗਾ। ਇਹ ਉਮੀਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੱਡੀ ਰਾਹਤ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ
ਮਾਨਸੂਨ 25 ਤੋਂ 30 ਜੂਨ ਵਿਚਕਾਰ ਆ ਸਕਦਾ ਹੈ ਅਤੇ ਇਹ ਬਠਿੰਡਾ ਜਾਂ ਫਿਰੋਜ਼ਪੁਰ ਵਰਗੇ ਇਲਾਕਿਆਂ 'ਚ ਪਹੁੰਚ ਸਕਦਾ ਹੈ। ਇਸ ਤੋਂ ਬਾਅਦ 5 ਜੁਲਾਈ ਤੋਂ ਬਾਅਦ ਸੂਬੇ 'ਚ ਬਾਰਸ਼ ਸ਼ੁਰੂ ਹੋ ਸਕਦੀ ਹੈ ਅਤੇ ਗਰਮੀ ਤੋਂ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8