ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕਰ ''ਤੀ ਤਾਜ਼ਾ ਭਵਿੱਖਬਾਣੀ
Sunday, Mar 16, 2025 - 08:03 AM (IST)

ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸੂਬੇ 'ਚ ਅੱਜ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਹੈ ਅਤੇ ਨਾਲ ਹੀ ਗਰਜ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ਲਈ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਅਤੇ ਵਿਭਾਗ ਦੇ ਮੁਤਾਬਕ ਇਨ੍ਹਾਂ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਬਣਿਆ ਰਹੇਗਾ। ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ 'ਚ 1.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਤਾਪਮਾਨ 'ਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਹੈ। ਵਿਭਾਗ ਦੇ ਮੁਤਾਬਕ ਪਿਛਲੇ ਕੁੱਝ ਦਿਨਾਂ ਤੋਂ ਡਿੱਗ ਰਿਹਾ ਤਾਪਮਾਨ ਹੁਣ ਫਿਰ ਵਧੇਗਾ ਕਿਉਂਕਿ ਅਗਲੇ ਇਕ ਹਫ਼ਤੇ ਤੱਕ ਮੀਂਹ ਸਬੰਧੀ ਕੋਈ ਚਿਤਾਵਨੀ ਨਹੀਂ ਹੈ, ਜਿਸ ਕਾਰਨ ਹੁਣ ਤਾਪਮਾਨ 'ਚ ਵਾਧਾ ਦਰਜ ਕੀਤਾ ਜਾਵੇਗਾ ਅਤੇ ਗਰਮੀ ਵਧੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8