ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ

Sunday, Mar 01, 2026 - 06:05 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ

ਜਲੰਧਰ- ਪੰਜਾਬ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਹਾਲਾਂਕਿ ਅਜੇ ਮਾਰਚ ਦੇ ਮਹੀਨੇ ਦੀ ਸ਼ੁਰੂਆਤ ਹੋਈ ਹੈ, ਪਰ ਮੌਸਮ ਵਿੱਚ ਆ ਰਹੀ ਇਹ ਤਬਦੀਲੀ ਸੰਕੇਤ ਦੇ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ ਅਤੇ ਮਾਰਚ ਮਹੀਨੇ 'ਚ ਹੀ ਮਈ ਦੀ ਗਰਮੀ ਵਰਗਾ ਅਹਿਸਾਸ ਹੋਵੇਗਾ। ਮੌਜੂਦਾ ਸਮੇਂ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣਿਆ ਹੋਇਆ ਹੈ, ਹਾਲਾਂਕਿ ਕਈ ਇਲਾਕਿਆਂ 'ਚ ਅਜੇ ਵੀ ਧੁੰਦ ਪੈ ਰਹੀ ਹੈ, ਜਿਸ ਨਾਲ ਖੇਤੀਬਾੜੀ ਅਤੇ ਆਮ ਜਨਜੀਵਨ 'ਤੇ ਅਸਰ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 5 ਮਾਰਚ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਅੱਜ ਪਹਾੜਾਂ ਤੋਂ ਉੱਤਰ-ਪੱਛਮੀ ਹਵਾਵਾਂ ਚੱਲਣਗੀਆਂ, ਜਿਸ ਨਾਲ ਦਿਨ ਵੇਲੇ ਦੀ ਗਰਮੀ ਤੋਂ ਰਾਹਤ ਮਿਲੇਗੀ। ਬੇਸ਼ੱਕ ਮੌਸਮ ਖ਼ੁਸ਼ਕ ਰਹੇਗਾ ਪਰ ਲਗਾਤਾਰ ਤਿੰਨ ਦਿਨ ਹਵਾਵਾਂ ਚੱਲਣਗੀਆਂ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਮੌਸਮ ਵਿਭਾਗ ਨੇ 5 ਮਾਰਚ ਤੱਕ ਦੀ ਤਾਜ਼ਾ ਅਪਡੇਟ ਦਿੱਤੀ ਹੈ। ਜਿਸ ਵਿਚ ਮੌਸਮ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਹੈ। ਇੰਨਾ ਹੀ ਨਹੀਂ, ਇਸ ਪੂਰੇ ਹਫ਼ਤੇ ਪੰਜਾਬ ਦਾ ਮੌਮਸ ਸਾਫ਼ ਰਹੇਗਾ। ਪੰਜਾਬ ‘ਚ ਸਵੇਰ ਤੇ ਸ਼ਾਮ ਦੀ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਦਿਨ ਸਮੇਂ ਮਈ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ।

 ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News