ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਹੋਵੇਗਾ ਖੁੱਲ੍ਹਾ ਤੇ ਕੀ ਹੋਵੇਗਾ ਬੰਦ!

Thursday, Dec 26, 2024 - 01:03 PM (IST)

ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਹੋਵੇਗਾ ਖੁੱਲ੍ਹਾ ਤੇ ਕੀ ਹੋਵੇਗਾ ਬੰਦ!

ਪਟਿਆਲਾ-  ਪਿਛਲੇ 10 ਮਹੀਨਿਆਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਹੁਣ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।  ਖਨੌਰੀ ਬਾਰਡਰ ’ਤੇ 30 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਮਰਨ ਵਰਤ ਨੂੰ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕੀਤੇ ਜਾਣ ਤੱਕ ਜਾਰੀ ਰੱਖਣਗੇ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਦੇ ਪੰਜਾਬ ਬੰਦ ਨੂੰ ਲੈ ਕੇ ਅੱਜ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ’ਤੇ ਪੁੱਜ ਚੁੱਕਾ ਹੈ ਅਤੇ ਦੇਸ਼ ਭਰ ਵਿਚ ਅੰਦੋਲਨ ਦੀ ਹਮਾਇਤ ਵਿਚ ਕੈਂਡਲ ਮਾਰਚ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਪੰਜਾਬ ਦੇ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਲਦ ਤੋਂ ਜਲਦ ਕਰਵਾਓ ਇਹ ਕੰਮ, ਹਦਾਇਤਾਂ ਜਾਰੀ

ਕੀ ਹੋਵੇਗਾ ਬੰਦ ਅਤੇ ਕੀ ਹੋਵੇਗਾ ਖੁੱਲ੍ਹਾ

ਕਿਸਾਨ ਨੇਤਾਵਾਂ ਨੇ ਕਿਹਾ ਕਿ 27 ਦਸੰਬਰ ਨੂੰ ਪਿੰਡਾਂ, ਕਸਬਿਆਂ, ਵੱਡੇ ਸ਼ਹਿਰਾਂ ਦੇ ਕਿਸਾਨਾਂ, ਮਜ਼ਦੂਰਾਂ ਵਲੋਂ ਪੈਦਲ ਯਾਤਰਾ ਕਰ ਕੇ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ, ਸਿੱਖਿਆ ਸੰਸਥਾਵਾਂ ਆਦਿ ਨੂੰ ਬੰਦ ਦੀ ਹਮਾਇਤ ਦੇਣ ਲਈ ਅਰਜ਼ੀ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ

ਇਸ ਤੋਂ ਇਲਾਵਾ ਐਮਰਜੈਂਸੀ ਸੇਵਾਵਾਂ, ਮੈਡੀਕਲ ਸਟੋਰ, ਹਸਪਤਾਲ, ਐਂਬੂਲੈਂਸ, ਵਿਆਹ, ਏਅਰਪੋਰਟ ਜਾਣ ਆਦਿ ਨੂੰ ਛੋਟ ਰਹੇਗੀ। ਐੱਸ. ਕੇ. ਐੱਮ. ਗੈਰ-ਸਿਆਸੀ ਅਤੇ ਕੇ. ਐੱਮ. ਐੱਮ. ਵੱਲੋਂ 30 ਦਸੰਬਰ ਨੂੰ ਬੰਦ ਨੂੰ ਸਫਲ ਬਣਾਉਣ ਲਈ ਸਮੂਹ ਕਿਸਾਨਾਂ ਨੂੰ 26 ਦਸੰਬਰ ਨੂੰ ਕੀਤੀ ਜਾ ਰਹੀ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ ਗਈ ਹੈ।

ਦੱਸ ਦੇਈਏ ਕਿ ਮੰਗਲਵਾਰ ਨੂੰ ਮਰਨ ਵਰਤ ਦੇ 29ਵੇਂ ਦਿਨ ਕਈ ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ ਸਨ ਅਤੇ ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਸਟ੍ਰੈਚਰ ਉੱਪਰ ਪਾ ਕੇ ਬਾਹਰ ਲਿਆਂਦਾ ਗਿਆ ਸੀ। ਇਸ ਦੌਰਾਨ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਵੀ ਲਿਖਿਆ ਹੈ। ਚਿੱਠੀ ਲਿਖ ਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਸਦ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਾਓਗੇ ਜਾਂ ਫਿਰ ਮੇਰੀ ਸ਼ਹਾਦਤ ਦਾ ਇੰਤਜ਼ਾਰ ਕਰੋਗੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News