ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...

Monday, Sep 22, 2025 - 11:21 AM (IST)

ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...

ਜਲੰਧਰ- ਪੰਜਾਬ 'ਚ ਦਿਨ ਛੋਟੇ ਹੋ ਰਹੇ ਹਨ ਅਤੇ ਰਾਤਾਂ ਲੰਮੀਆਂ ਹੋ ਗਈਆਂ ਹਨ। ਇਸੇ ਦਰਮਿਆਨ ਸੂਬੇ ਦੇ ਰੋਜ਼ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜੇਕਰ ਮੌਸਮ ਦੀ ਗੱਲ ਕਰੀਏ ਤਾਂ ਤਾਪਮਾਨ ਸਧਾਰਣ ਨਾਲੋਂ 3 ਡਿਗਰੀ ਵੱਧ ਹੈ, ਹਾਲਾਂਕਿ ਦਿਨ ਦਾ ਤਾਪਮਾਨ ਲਗਭਗ ਸਧਾਰਣ ਹੀ ਬਣਿਆ ਹੋਇਆ ਹੈ ਤੇ ਰਾਤਾਂ ਗਰਮ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ

ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ 'ਚ ਮੌਸਮ ਸੁੱਕਾ ਰਹੇਗਾ ਤੇ ਮੀਂਗ ਦੇ ਕੋਈ ਸੰਕੇਤ ਨਹੀਂ ਹਨ। ਮੌਸਮ ਵਿਭਾਗ ਅਨੁਸਾਰ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਹਲਕੀ ਠੰਢ ਮਹਿਸੂਸ ਹੋਵੇਗੀ, ਜੋ ਦਸੰਬਰ-ਜਨਵਰੀ 'ਚ ਚਰਮ 'ਤੇ ਪਹੁੰਚ ਕੇ 4 ਤੋਂ 6 ਡਿਗਰੀ ਤਾਪਮਾਨ ਤੱਕ ਘਟੇਗੀ।

ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ

ਮੌਸਮ ਵਿਭਾਗ ਵੱਲੋਂ ਕਿਸੇ ਵੀ ਜ਼ਿਲ੍ਹੇ 'ਚ ਮੀਂਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਤਾਪਮਾਨ 'ਚ ਨਮੀ ਘੱਟ ਹੋ ਰਹੀ ਹੈ। ਮੌਸਮ ਵਿੱਚ ਇਸ ਬਦਲਾਅ ਦੇ ਨਾਲ ਲੋਕਾਂ ਨੂੰ ਚਿਪਚਿਪੀ ਗਰਮੀ ਤੋਂ ਵੀ ਰਾਹਤ ਮਿਲਣ ਦਾ ਅੰਦਾਜ਼ਾ ਹੈ।

ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News