ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
Friday, May 22, 2026 - 06:03 PM (IST)
ਜਲੰਧਰ : ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਤਪਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਤੋਂ 26 ਮਈ 2026 ਤੱਕ ਲਈ ਜਾਰੀ ਕੀਤੀ ਗਈ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ। ਇਸ ਦੇ ਨਾਲ ਕੁਝ ਇਲਾਕਿਆਂ ਵਿੱਚ ਗਰਮ ਹਵਾਵਾਂ ਚੱਲਣ ਦਾ ਵੀ ਅਨੁਮਾਨ ਹੈ।
ਇਹ ਵੀ ਪੜ੍ਹੋ-ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਮੌਸਮ ਵਿਭਾਗ ਮੁਤਾਬਕ ਅੱਜ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਵਿੱਚ ਹੀਟ ਵੇਵ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਹੀਟ ਵੇਵ ਦਾ ਵੱਧ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਕਪੂਰਥਲਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
23, 24, 25 ਤੇ 26 ਮਈ ਨੂੰ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਮੀ ਦਾ ਪ੍ਰਭਾਵ ਜਾਰੀ ਰਹੇਗਾ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ, ਹਲਕੇ ਰੰਗ ਦੇ ਕੱਪੜੇ ਪਹਿਨਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਜਲੰਧਰ ਸਿਟੀ ਰੇਲਵੇ ਸਟੇਸ਼ਨ ''ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ ਲੈ ਕੇ ਪਾਰਕਿੰਗ ਤੱਕ ਦੀ ਕੀਤੀ ਚੈਕਿੰਗ
