ਪੰਜਾਬ ਦੇ ਮੌਸਮ ਦੀ ਆਈ ਵੱਡੀ ਅਪਡੇਟ, ਦੇਖੋ ਪੂਰੇ ਹਫ਼ਤੇ ਦੀ ਰਿਪੋਰਟ
Monday, Feb 10, 2025 - 06:22 PM (IST)
![ਪੰਜਾਬ ਦੇ ਮੌਸਮ ਦੀ ਆਈ ਵੱਡੀ ਅਪਡੇਟ, ਦੇਖੋ ਪੂਰੇ ਹਫ਼ਤੇ ਦੀ ਰਿਪੋਰਟ](https://static.jagbani.com/multimedia/2025_2image_18_21_5316667052.jpg)
ਜਲੰਧਰ- ਪੰਜਾਬ ਦੇ ਮੌਸਮ 'ਚ ਲਗਾਤਾਰ ਤਬਦੀਲੀ ਵੇਖੀ ਜਾ ਰਹੀ ਹੈ। ਕਈ ਵਾਰ ਸੂਬੇ 'ਚ ਠੰਡੀਆਂ ਹਵਾਵਾਂ ਚੱਲਣ ਲੱਗਦੀਆਂ ਹਨ ਅਤੇ ਕਈ ਵਾਰ ਕੜਾਕੀ ਧੁੱਪ ਨਿਕਲਣ ਕਾਰਨ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਸਵੇਰੇ ਅਤੇ ਰਾਤ ਨੂੰ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਪਰ ਦੁਪਹਿਰ ਸਮੇਂ ਸੂਬੇ 'ਚ ਕੜਾਕੇ ਦੀ ਧੁੱਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਸਰਦੀ ਅਤੇ ਗਰਮੀ ਦੋਵਾਂ ਦਾ ਸਾਹਮਣਾ ਕਰ ਰਹੇ ਹੈ। ਇਸ ਵੇਲੇ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਬਹੁਤ ਵੱਡਾ ਅੰਤਰ ਹੈ, ਜਿਸ ਕਾਰਨ ਥੋੜ੍ਹੀ ਜਿਹੀ ਲਾਪਰਵਾਹੀ ਵੀ ਤੁਹਾਨੂੰ ਬਿਮਾਰ ਕਰ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਹਵਾਵਾਂ ਦੇ ਰੁਕਣ ਨਾਲ ਧੁੱਪ ਦਿਨ-ਬ-ਦਿਨ ਵਧੇਗੀ ਜਦੋਂ ਕਿ ਰਾਤ ਦਾ ਤਾਪਮਾਨ ਘਟਦਾ ਰਹੇਗਾ। ਇਨ੍ਹੀਂ ਦਿਨੀਂ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਦੇਖੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਆਉਣ ਵਾਲੇ 5 ਦਿਨਾਂ ਵਿੱਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਮੈਦਾਨੀ ਇਲਾਕਿਆਂ ਵਿੱਚ ਹਲਕੀ ਠੰਡ ਵਧੇਗੀ, ਪਰ ਤਾਪਮਾਨ ਵਿੱਚ ਇਸਦਾ ਪ੍ਰਭਾਵ ਬਹੁਤਾ ਨਹੀਂ ਦਿਖਾਈ ਦੇਵੇਗਾ ਯਾਨੀ ਕਿ ਪੂਰਾ ਹਫ਼ਤਾ ਕਾਫ਼ੀ ਖੁਸ਼ਕ ਹੋ ਜਾਵੇਗਾ। ਮੌਸਮ ਵਿਗਿਆਨੀਆਂ ਅਨੁਸਾਰ ਦਿਨ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਫਰਵਰੀ ਦੇ ਅੰਤ ਤੱਕ ਇਹ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8