ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਲੋਕਾਂ ਨੂੰ ਦਿੱਤੀ ਗਈ ਸਲਾਹ, ਰਹੋ ਜ਼ਰਾ ਧਿਆਨ ਨਾਲ
Wednesday, Feb 12, 2025 - 09:50 AM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਗਰਮ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਲਗਾਤਾਰ ਤਾਪਮਾਨ ਵੱਧ ਰਿਹਾ ਹੈ। ਹਾਲਾਂਕਿ ਕਈ ਥਾਵਾਂ 'ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਪਰ ਕੜਾਕੇ ਦੀ ਧੁੱਪ ਨਿਕਲਣ ਕਾਰਨ ਦੁਪਹਿਰ ਵੇਲੇ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਹਵਾਵਾਂ ਦੇ ਰੁਕਣ ਨਾਲ ਧੁੱਪ ਦਿਨੋਂ-ਦਿਨ ਵਧੇਗੀ, ਜਦੋਂ ਕਿ ਰਾਤ ਦਾ ਤਾਪਮਾਨ ਘੱਟਦਾ ਰਹੇਗਾ। ਇਨ੍ਹੀਂ ਦਿਨੀਂ ਮੌਸਮ 'ਚ ਤੇਜ਼ੀ ਨਾਲ ਬਦਲਾਅ ਦੇਖੇ ਜਾ ਰਹੇ ਹਨ।
ਇਹ ਵੀ ਪੜ੍ਹੋ : 6 ਰੁਪਏ ਦੀ ਲਾਟਰੀ 'ਚ ਚਮਕੀ ਕਿਸਾਨ ਦੀ ਕਿਸਮਤ, ਹੋ ਗਿਆ ਬਾਗੋ-ਬਾਗ
ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਤਾਪਮਾਨ 26 ਡਿਗਰੀ ਤੋਂ ਪਾਰ ਰਿਹਾ। 3 ਦਿਨਾਂ ਤੋਂ ਵੱਧਦੇ ਤਾਪਮਾਨ ਕਾਰਨ ਆਉਣ ਵਾਲੇ ਦਿਨਾਂ ’ਚ ਕੋਈ ਬਦਲਾਅ ਦੀ ਸੰਭਾਵਨਾ ਨਹੀਂ ਹੈ। 9 ਫਰਵਰੀ ਨੂੰ ਪਾਰਾ 27.1 ਡਿਗਰੀ ਤੱਕ ਜਾਣ ਤੋਂ ਬਾਅਦ ਹੁਣ 26.9 ਡਿਗਰੀ ਦਰਜ ਕੀਤਾ ਗਿਆ। ਘੱਟ ਤੋਂ ਘੱਟ ਤਾਪਮਾਨ 9.5 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਇਸ ਵਾਰ ਕਮਜ਼ੋਰ ਪੱਛਮੀ ਗੜਬੜੀ ਤੋਂ ਬਾਅਦ ਹੁਣ ਹਵਾਵਾਂ ਦਾ ਰੁਖ ਬਦਲਣ ’ਤੇ ਗਰਮੀ ਮਹਿਸੂਸ ਹੋ ਰਹੀ ਹੈ।
ਇਨ੍ਹੀਂ ਦਿਨੀਂ ਪੂਰਬੀ ਨਾਲ ਉੱਤਰੀ ਹਵਾਵਾਂ ਚੱਲਣ ਕਾਰਨ ਮੌਸਮ ਜਲਦੀ ਗਰਮ ਹੋਇਆ ਹੈ। ਪੰਜਾਬ ਦੇ ਫਾਜ਼ਿਲਕਾ ਤੇ ਹਰਿਆਣਾ ਦੇ ਯਮੁਨਾਨਗਰ ’ਚ ਤਾਂ ਮੰਗਲਵਾਰ ਨੂੰ ਪਾਰਾ 30 ਡਿਗਰੀ ਤੱਕ ਪਹੁੰਚ ਗਿਆ। ਜਿਸ ਕਾਰਨ ਲੋਕ ਠੰਡ ਅਤੇ ਗਰਮੀ ਦੋਹਾਂ ਦਾ ਸਾਹਮਣਾ ਕਰ ਰਹੇ ਹੈ। ਇਸ ਵੇਲੇ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਬਹੁਤ ਵੱਡਾ ਅੰਤਰ ਹੈ, ਜਿਸ ਕਾਰਨ ਥੋੜ੍ਹੀ ਜਿਹੀ ਲਾਪਰਵਾਹੀ ਵੀ ਤੁਹਾਨੂੰ ਬਿਮਾਰ ਕਰ ਸਕਦੀ ਹੈ। ਇਸ ਲਈ ਲੋਕਾਂ ਨੂੰ ਇਸ ਮੌਸਮ ਦੌਰਾਨ ਆਪਣਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8