ਪੰਜਾਬ ''ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Saturday, Mar 22, 2025 - 11:06 AM (IST)

ਪੰਜਾਬ ''ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਚੰਡੀਗੜ੍ਹ- ਅੱਜ ਪੰਜਾਬ 'ਚ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਜਾਰੀ ਹੈ। ਜਿਸ ਕਾਰਨ ਅੱਜ ਪੰਜਾਬ ਦੇ ਤਾਪਮਾਨ ਕੋਈ ਖਾਸ ਪ੍ਰਭਾਵ ਨਹੀਂ ਪਵੇਗਾ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। 24 ਘੰਟਿਆਂ ਬਾਅਦ ਸੂਬੇ ਦਾ ਔਸਤ ਤਾਪਮਾਨ 4 ਡਿਗਰੀ ਵਧ ਜਾਵੇਗਾ। 

ਇਹ ਵੀ ਪੜ੍ਹੋ-  ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਨਾ ਤਾਂ ਪੱਛਮੀ ਗੜਬੜੀ ਸਰਗਰਮ ਰਹੇਗੀ ਅਤੇ ਨਾ ਹੀ ਤਾਪਮਾਨ ਵਿੱਚ ਬਹੁਤਾ ਵਾਧਾ ਹੋਵੇਗਾ। ਮੌਸਮ ਖ਼ੁਸ਼ਕ ਬਣਿਆ ਰਹੇਗਾ। ਧੁੱਪ ਖਿੜਨ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਵੇਗਾ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਧ ਸਕਦਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਭਗ 10 ਤੋਂ 15 ਡਿਗਰੀ ਦਾ ਅੰਤਰ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਖਾ ਲਓ ਹੋਰ ਚਾਂਪ ਤੇ ਮੋਮੋਜ਼, ਖ਼ਬਰ ਪੜ੍ਹੋਗੇ ਤਾਂ ਹੋ ਜਾਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News