25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ

Thursday, Apr 24, 2025 - 11:11 AM (IST)

25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ

ਚੰਡੀਗੜ੍ਹ- ਪੰਜਾਬ ਵਿਚ ਗਰਮੀ ਨੇ ਦਿਨੋ-ਦਿਨ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 24 ਘੰਟਿਆਂ ਬਾਅਦ, ਕੱਲ੍ਹ ਤੋਂ ਗਰਮੀ ਦੀ ਲਹਿਰ ਦਾ ਪ੍ਰਭਾਵ ਵੀ ਦਿਖਾਈ ਦੇਵੇਗਾ। ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਤਸਕਰਾਂ ਬਾਰੇ DGP ਨੇ ਕੀਤੇ ਵੱਡੇ ਖੁਲਾਸੇ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ 25,26 ਤੇ 27 ਲਈ ਕਈ ਜ਼ਿਲ੍ਹਿਆਂ 'ਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ  25 ਅਪ੍ਰੈਲ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮਾਨਸਾ ਅਤੇ ਮੁਕਤਸਰ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ  ਦੇ ਨਾਲ ਹੀ 26 ਅਪ੍ਰੈਲ ਨੂੰ ਹੀਟਵੇਵ ਸੂਬੇ ਦੇ ਕੇਂਦਰੀ ਅਤੇ ਦੱਖਣੀ ਹਿੱਸਿਆਂ ਜਿਵੇਂ ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ ਅਤੇ ਮੁਕਤਸਰ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰੇਗੀ। ਇੱਥੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 27 ਅਪ੍ਰੈਲ ਨੂੰ ਚੇਤਾਵਨੀ ਦਾ ਦਾਇਰਾ ਲੁਧਿਆਣਾ, ਸੰਗਰੂਰ ਅਤੇ ਬਠਿੰਡਾ ਤੋਂ ਇਲਾਵਾ ਪਟਿਆਲਾ ਅਤੇ ਬਰਨਾਲਾ ਨੂੰ ਵੀ ਸ਼ਾਮਲ ਕਰਨ ਲਈ ਹੋਰ ਵਧਾਇਆ ਜਾਵੇਗਾ।

ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ

PunjabKesari

ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ

ਅਜਿਹੀ ਸਥਿਤੀ ਵਿਚ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਮੁਤਾਬਕ ਨਵਜੰਮੇ ਅਤੇ ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਤੌਰ 'ਤੇ ਬਿਮਾਰ ਲੋਕਾਂ, ਦਿਲ ਦੇ ਮਰੀਜ਼ਾਂ ਆਦਿ ਨੂੰ ਹਰ ਵੇਲੇ ਜ਼ਿਆਦਾ ਤਾਪਮਾਨ ਵਿਚ ਰਹਿਣ ਤੋਂ ਬਚਣਾ ਚਾਹੀਦਾ ਹੈ। ਬਾਹਰ ਕੰਮ ਕਰਦੇ ਹੋਏ ਪੂਰੇ ਸਰੀਰ ਨੂੰ ਢਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਸਿਰ ਨੂੰ ਸਿੱਧੀ ਧੁੱਪ ਪੈਣ ਤੋਂ ਬਚਾਉਣ ਲਈ ਛਤਰੀ, ਟੋਪੀ, ਤੋਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਨੰਗੇ ਪੈਰੀ ਧੁੱਪ ਵਿਚ ਨਹੀਂ ਜਾਣਾ ਚਾਹੀਦਾ। ਅਜਿਹੇ ਮੌਸਮ ਵਿਚ ਓ.ਆਰ.ਐੱਸ., ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਜ਼ਿਆਦਾ ਤੋਂ ਜ਼ਿਆਦਾ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ- Punjab: ਇਕੱਲੀ ਔਰਤ ਨੂੰ ਵੇਖ ਘਰ ਵੜ੍ਹ ਗਏ 3 ਵਿਅਕਤੀ, ਫਿਰ ਕੀਤਾ ਅਜਿਹਾ ਕਾਰਾ ਸੁਣ ਕੇ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News