ਨਵੇਂ ਸਾਲ ''ਤੇ ਪੰਜਾਬ ''ਚ ਮੌਸਮ ਦੀ ਵੱਡੀ ਅਪਡੇਟ, ਸੀਤ ਲਹਿਰ ਦੀ ਚਿਤਾਵਨੀ ਨਾਲ ਧੁੰਦ ਦਾ ਅਲਰਟ, ਮੀਂਹ ਦੀ ਸੰਭਾਵਨਾ
Tuesday, Dec 31, 2024 - 05:57 PM (IST)
ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਸ਼ੁੱਕਰਵਾਰ ਨੂੰ ਹੋਈ ਬਰਸਾਤ ਨੇ ਸੂਬੇ ਵਿਚ ਠੰਡ ਵਧਾ ਦਿੱਤੀ ਹੈ। ਇਸ ਮੀਂਹ ਦੇ ਨਾਲ-ਨਾਲ ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਵੀ ਸੂਬੇ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿਚ ਧੁੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚਿਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਹੋਏ ਹਨ। ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਲੱਗ ਰਹੀ ਹੈ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਵੇਲੇ ਇਕ ਪੱਛਮੀ ਗੜਬੜੀ ਸਰਗਰਮ ਹੈ। ਇਸ ਦੇ ਨਾਲ ਹੀ ਗੁਜਰਾਤ ਤੋਂ ਪੰਜਾਬ ਦਾ ਇਕ ਟਰਫ਼ ਸਰਗਰਮ ਹੈ, ਜਿਸ ਕਾਰਨ ਬੀਤੇ ਦਿਨੀਂ ਬਾਰਿਸ਼ ਹੋਈ ਸੀ। ਮੌਸਮ ਵਿਗਿਆਨ ਕੇਂਦਰ ਮੁਤਾਬਕ 1 ਤੋਂ 6 ਜਨਵਰੀ ਦੇ ਵਿਚ 2 ਨਵੀਆਂ ਪੱਛਮੀ ਗੜਬੜੀਆਂ ਸਰਗਰਮ ਹੋਣ ਜਾ ਰਹੀਆਂ ਹਨ। ਇਸ ਦਾ ਸਿੱਧਾ ਅਸਰ ਪੱਛਮੀ ਹਿਮਾਲੇ ਵੱਲ ਵੇਖਣ ਨੂੰ ਮਿਲੇਗਾ। ਇਸ ਮਗਰੋਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਪਹਾੜਾਂ 'ਚ ਬਰਫ਼ਬਾਰੀ ਵੀ ਜਾਰੀ ਹੈ। ਇਸ ਕਾਰਨ ਪੰਜਾਬ ਦਾ ਤਾਪਮਾਨ ਹੋਰ ਘਟੇਗਾ ਤੇ ਸੂਬੇ ਵਿਚ ਕੜਾਕੇ ਦੀ ਠੰਡ ਪਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ 'ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਸੰਘਣੀ ਧੁੰਦ ਪੈਣ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ। ਪਟਿਆਲਾ ਵਿਚ ਵਿਜ਼ੀਬਿਲਟੀ 250 ਮੀਟਰ ਤੇ ਲੁਧਿਆਣਾ ਵਿਚ ਇਹ 500 ਮੀਟਰ ਸੀ। ਵਿਜ਼ੀਬਿਲਟੀ ਘਟਣ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8