ਰਾਜਵੀਰ ਜਵੰਦਾ ਦੀ ਸਿਹਤ ਬਾਰੇ ਨਵੀਂ ਅਪਡੇਟ! ਡਾਕਟਰਾਂ ਨੇ ਆਖ ''ਤੀ ਵੱਡੀ ਗੱਲ
Wednesday, Oct 01, 2025 - 03:18 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਅਜੇ ਵੀ ਲਾਈਫ ਸਪੋਰਟ ‘ਤੇ ਹਨ। ਫੋਰਟਿਸ ਹਸਪਤਾਲ, ਮੋਹਾਲੀ, ਵੱਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ, ਉਨ੍ਹਾਂ ਦੀ ਨਿਊਰੋਲੌਜਿਕਲ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਹੁਣ ਤੱਕ ਕੋਈ ਵੱਡਾ ਸੁਧਾਰ ਨਹੀਂ ਦੇਖਿਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਬਾਰੇ 'ਸੰਦੇਹਪੂਰਨ ਭਵਿੱਖਬਾਣੀ' ਦੱਸੀ ਹੈ।
ਦੱਸ ਦੇਈਏ ਕਿ ਜਵੰਦਾ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਾਨ ਜ਼ਿਲ੍ਹੇ ਵਿੱਚ ਸ਼ਿਮਲਾ ਜਾਂਦੇ ਸਮੇਂ ਮੋਟਰਸਾਈਕਲ ਤੋਂ ਕੰਟਰੋਲ ਗੁਆ ਬੈਠੇ ਸਨ ਅਤੇ ਗੰਭੀਰ ਜ਼ਖ਼ਮੀ ਹੋ ਗਏ ਸਨ। ਸੜਕ ਹਾਦਸੇ ਵਿੱਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਵੈਂਟੀਲੇਟਰ ‘ਤੇ ਰੱਖਿਆ ਗਿਆ। ਗਾਇਕ ਦਾ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8