ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ ''ਚ ਅੱਜ ਮੀਂਹ ਪੈਣ ਦੀ ਸੰਭਾਵਨਾ

Friday, Sep 20, 2024 - 12:27 PM (IST)

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। 25 ਸਤੰਬਰ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ (ਸ਼ੁੱਕਰਵਾਰ) ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ। ਜਦੋਂ ਕਿ ਪਿਛਲੇ 2 ਦਿਨਾਂ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਔਸਤ ਤਾਪਮਾਨ 'ਚ 1.8 ਡਿਗਰੀ ਦੀ ਕਮੀ ਆਈ ਹੈ। ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2.8 ਡਿਗਰੀ ਘੱਟ ਹੈ। 

ਇਹ ਵੀ ਪੜ੍ਹੋ- NIA ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਨੂੰ 26 ਨੂੰ ਕੀਤਾ ਤਲਬ

ਇਸ ਮਾਨਸੂਨ ਸੀਜ਼ਨ ਵਿੱਚ 1 ਜੂਨ ਤੋਂ 19 ਸਤੰਬਰ ਤੱਕ ਸੂਬੇ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਫਰੀਦਕੋਟ ਅਤੇ ਪਠਾਨਕੋਟ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ। ਜਦੋਂ ਕਿ ਹੋਰ ਥਾਵਾਂ 'ਤੇ ਘੱਟ ਮੀਂਹ ਪਿਆ ਹੈ। ਮੀਂਹ ਵਿੱਚ ਇਹ ਅੰਤਰ 15 ਫੀਸਦੀ ਤੋਂ 60 ਫੀਸਦੀ ਤੱਕ ਰਿਹਾ ਹੈ। ਸੂਬੇ 'ਚ ਪਹਿਲੀ ਸਤੰਬਰ ਤੋਂ ਹੁਣ ਤੱਕ 36 ਫੀਸਦੀ ਘੱਟ ਬਾਰਿਸ਼ ਹੋਈ ਹੈ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ। 1 ਜੂਨ ਤੋਂ ਹੁਣ ਤੱਕ 711.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਹ ਆਮ ਨਾਲੋਂ 13.3 ਮਿਲੀਮੀਟਰ ਘੱਟ ਹੈ। ਦੂਜੇ ਪਾਸੇ ਹਿਮਾਚਲ ਦੀਆਂ ਉਚੀਆਂ ਚੋਟੀਆਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। 

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਾਉਣ ਲਈ ਪਿੰਡ ’ਚ ਬਣੀ ਸਹਿਮਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News