ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ Update, ਕੱਢ ਲਓ ਗਰਮ ਕੱਪੜੇ
Tuesday, Oct 22, 2024 - 10:41 AM (IST)
ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਦੀਵਾਲੀ ਤੋਂ ਪਹਿਲਾਂ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ 24 ਅਕਤੂਬਰ ਨੂੰ ਮੌਸਮ ਕਰਵਟ ਲਵੇਗਾ ਮਤਲਬ ਕਿ ਠੰਡ ਵਧੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਅਜਿਹੇ 'ਚ ਲੋਕਾਂ ਨੂੰ ਆਪਣੇ ਗਰਮ ਕੱਪੜੇ ਕੱਢਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਦੇ ਬਦਲਦੇ ਹੀ ਠੰਡ ਵੱਧ ਜਾਵੇਗੀ ਅਤੇ ਕਈ ਜ਼ਿਲ੍ਹਿਆਂ 'ਚ ਮੀਂਹ ਵੀ ਪੈ ਸਕਦਾ ਹੈ। ਇਹ ਬਦਲਾਅ ਆਉਣ ਵਾਲੇ ਦਿਨਾਂ 'ਚ ਜਾਰੀ ਰਹੇਗਾ। ਮੌਸਮ ਦੇ ਬਦਲਣ ਨਾਲ ਹੀ ਕਈ ਸ਼ਹਿਰਾਂ 'ਚ ਮੌਸਮ ਵਿਗੜ ਗਿਆ ਹੈ ਅਤੇ ਪ੍ਰਦੂਸ਼ਣ ਵੱਧ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਬੀਮਾਰੀ ਬਾਰੇ ਸਿਹਤ ਮੰਤਰੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਇਸ ਦੇ ਨਾਲ ਹੀ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਇਕ ਰਿਪੋਰਟ ਦੇ ਮੁਤਾਬਕ 15 ਸਤੰਬਰ ਤੋਂ 19 ਅਕਤੂਬਰ ਤੱਕ ਪਰਾਲੀ ਸਾੜਨ ਦੇ ਕੁੱਲ 2,733 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਮਾਮਲੇ ਪੰਜਾਬ ਦੇ ਹਨ। ਪਰਾਲੀ ਸਾੜਨ ਕਾਰਨ ਵੀ ਸੂਬੇ 'ਚ ਪ੍ਰਦੂਸ਼ਣ ਵੱਧ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8