ਪੰਜਾਬ 'ਚ 'ਮੌਸਮ' ਨੂੰ ਲੈ ਕੇ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਇਹ Alert

Saturday, Oct 21, 2023 - 10:15 AM (IST)

ਪੰਜਾਬ 'ਚ 'ਮੌਸਮ' ਨੂੰ ਲੈ ਕੇ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਇਹ Alert

ਚੰਡੀਗੜ੍ਹ : ਪੰਜਾਬ 'ਚ ਮੌਸਮ ਲਗਾਤਾਰ ਬਦਲਦਾ ਜਾ ਰਿਹਾ ਹੈ। ਪੱਛਮੀ ਗੜਬੜੀ ਕਾਰਨ ਇਕ ਵਾਰ ਫਿਰ ਸੂਬੇ 'ਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਵਿਭਾਗ ਵੱਲੋਂ ਪੰਜਾਬ ਦੇ ਕੁੱਝ ਇਲਾਕਿਆਂ 'ਚ ਹਲਕੇ ਤੋਂ ਮੱਧਮ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਦਿਨ ਦੇ ਪਾਰੇ 'ਚ ਕੁੱਝ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ, ਹਾਲਾਂਕਿ ਰਾਤ ਦੇ ਪਾਰੇ 'ਚ ਕੋਈ ਜ਼ਿਆਦਾ ਫ਼ਰਕ ਨਹੀਂ ਪਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਇਨ੍ਹਾਂ ਤਾਰੀਖ਼ਾਂ ਤੱਕ ਨਹੀਂ ਮਨਾਵੇਗੀ ਕੋਈ ਜਸ਼ਨ, ਜਾਣੋ ਕੀ ਹੈ ਕਾਰਨ

ਵਿਭਾਗ ਦੇ ਮੁਤਾਬਕ ਐਤਵਾਰ ਤੋਂ ਬਾਅਦ ਪੰਜਾਬ ਦਾ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਅਕਤੂਬਰ ਮਹੀਨੇ ਦੇ ਬਾਕੀ ਦਿਨਾਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਦੇ ਬਦਲਣ ਕਾਰਨ ਆਉਣ ਵਾਲੇ ਦਿਨਾਂ 'ਚ ਠੰਡ ਜ਼ੋਰ ਫੜ੍ਹ ਸਕਦੀ ਹੈ।  ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤਿਉਹਾਰਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਖ਼ਾਸ ਹੁਕਮ ਜਾਰੀ, ਪੜ੍ਹੋ ਖ਼ਬਰ

ਹਾਲਾਂਕਿ ਇਹ ਸੰਭਾਵਨਾਂ 25 ਤੋਂ 50 ਫ਼ੀਸਦੀ ਦੇ ਵਿਚਕਾਰ ਹਨ। ਜੇਕਰ ਕਿਸਾਨਾਂ ਦੀ ਗੱਲ ਕਰੀਏ ਤਾਂ ਝੋਨੇ ਦੀ ਫ਼ਸਲ ਨੂੰ ਪਹਿਲਾਂ ਪਏ ਮੀਂਹ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਸੂਬੇ 'ਚ ਠੰਡ ਵੱਧਣ ਕਾਰਨ ਬੁਖ਼ਾਰ ਅਤੇ ਜ਼ੁਕਮਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਗਈ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News