ਪੰਜਾਬ ''ਚ ਨਵੇਂ ਸਾਲ ''ਤੇ ਮੌਸਮ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ ''ਤੀ ਭਵਿੱਖਬਾਣੀ (ਵੀਡੀਓ)

Saturday, Dec 28, 2024 - 04:10 PM (IST)

ਪੰਜਾਬ ''ਚ ਨਵੇਂ ਸਾਲ ''ਤੇ ਮੌਸਮ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ ''ਤੀ ਭਵਿੱਖਬਾਣੀ (ਵੀਡੀਓ)

ਚੰਡੀਗੜ੍ਹ : ਪੂਰੇ ਪੰਜਾਬ 'ਚ ਕੱਲ੍ਹ ਸਵੇਰ ਤੋਂ ਪੈ ਰਹੇ ਮੀਂਹ ਅਤੇ ਕਈ ਇਲਾਕਿਆਂ 'ਚ ਹੋਈ ਗੜ੍ਹੇਮਾਰੀ ਕਾਰਨ ਮੌਸਮ ਬਹੁਤ ਖ਼ਰਾਬ ਬਣਿਆ ਹੋਇਆ ਹੈ ਪਰ ਮੀਂਹ ਜ਼ਿਆਦਾ ਦੇਰ ਨਹੀਂ ਪਵੇਗਾ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀ ਸੁਰਿੰਦਰ ਪਾਲ ਨੇ ਦੱਸਿਆ ਕਿ ਭਲਕੇ ਤੱਕ ਮੀਂਹ ਪੈਣ ਦੇ ਆਸਾਰ ਹਨ ਪਰ ਆਉਣ ਵਾਲੇ 4-5 ਦਿਨਾਂ ਦੌਰਾਨ ਸੀਤ ਲਹਿਰ ਦੇ ਨਾਲ ਹੀ ਸੰਘਣੀ ਧੁੰਦ ਲੋਕਾਂ ਨੂੰ ਕਾਂਬਾ ਛੇੜੇਗੀ।

ਇਹ ਵੀ ਪੜ੍ਹੋ : ਸਾਲ-2025 'ਚ ਕਦੋਂ-ਕਦੋਂ ਹੋਣਗੀਆਂ ਸਰਕਾਰੀ ਛੁੱਟੀਆਂ, ਜਾਰੀ ਹੋਇਆ ਕੈਲੰਡਰ

ਉਨ੍ਹਾਂ ਦੱਸਿਆ ਕਿ ਸੂਬੇ 'ਚ ਤਾਪਮਾਨ 'ਚ ਵੀ ਗਿਰਾਵਟ ਆਵੇਗੀ। ਸੁਰਿੰਦਰ ਪਾਲ ਨੇ ਦੱਸਿਆ ਕਿ ਨਵੇਂ ਸਾਲ 'ਤੇ ਕੜਾਕੇ ਦੀ ਠੰਡ ਪਵੇਗੀ ਅਤੇ ਜਨਵਰੀ ਮਹੀਨੇ ਦੌਰਾਨ ਮੀਂਹ ਦੇ ਵੀ ਆਸਾਰ ਹਨ, ਹਾਲਾਂਕਿ ਲੋਹੜੀ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

ਇਹ ਵੀ ਪੜ੍ਹੋ : Social Media 'ਤੇ ਆਹ ਕੰਮ ਕਰਨ ਵਾਲੇ ਸਾਵਧਾਨ! ਰੱਦ ਹੋ ਸਕਦੈ ਲਾਇਸੈਂਸ

ਉਨ੍ਹਾਂ ਕਿਹਾ ਕਿ ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਇਸ ਵਾਰ ਦਸੰਬਰ ਦੇ ਮਹੀਨੇ ਬਹੁਤ ਜ਼ਿਆਦਾ ਠੰਡ ਨਹੀਂ ਪਈ ਹੈ ਪਰ ਆਉਣ ਵਾਲੇ ਦਿਨਾਂ ਦੌਰਾਨ ਪਹਾੜਾਂ 'ਚ ਹੋ ਰਹੀ ਬਰਫ਼ਬਾਰੀ ਦਾ ਅਸਰ ਪੂਰੇ ਪੰਜਾਬ 'ਚ ਦੇਖਣ ਨੂੰ ਮਿਲੇਗਾ ਅਤੇ ਤਾਪਮਾਨ ਡਿੱਗਣ ਕਾਰਨ ਠੰਡ ਵੀ ਵਧੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News