ਨਾਜਾਇਜ਼ ਮਾਈਨਿੰਗ ਵਿਰੁੱਧ ਜਲੰਧਰ ਪੁਲਸ ਦੀ ਵੱਡੀ ਕਾਰਵਾਈ, ਇੱਕ ਸਾਲ ਅੰਦਰ 14 ਕੇਸ ਦਰਜ

Tuesday, Mar 12, 2024 - 06:41 PM (IST)

ਜਲੰਧਰ (ਬਿਊਰੋ) : ਜਲੰਧਰ ਦਿਹਾਤੀ ਪੁਲਸ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦਿਆਂ ਪਿਛਲੇ ਲਗਭਗ ਇੱਕ ਸਾਲ ਅੰਦਰ ਹੀ ਥਾਣਾ ਫਿਲੌਰ ਅਤੇ ਬਿਲਗਾ ’ਚ 14 ਕੇਸ ਦਰਜ ਕਰਕੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦਿਹਾਤੀ ਪੁਲਸ ਵੱਲੋਂ ਸਤਲੁਜ ਦਰਿਆ ਅੰਦਰ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਮਾਈਨਿੰਗ ਰੋਕਣ ਲਈ ਮਾਈਨਿੰਗ ਵਿਭਾਗ ਦੀਆਂ ਟੀਮਾਂ ਨਾਲ ਮਿਲਕੇ ਲਗਤਾਰ ਕੀਤੀ ਕਾਰਵਾਈ ਦੇ ਨਤੀਜੇ ਵਜੋਂ ਜਿੱਥੇ ਛਾਪੇਮਾਰੀ ਕੀਤੀ ਗਈ, ਉੱਥੇ ਹੀ ਮੌਕੇ ਉੱਪਰ ਦੋਸ਼ੀਆਂ ਨੂੰ ਕਾਬੂ ਕਰਕੇ ਚਲਾਨ ਪੇਸ਼ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ।

PunjabKesari

ਉਨ੍ਹਾਂ ਦੱਸਿਆ ਕਿ ਫਿਲੌਰ ਉਪ ਮੰਡਲ ਅਧੀਨ ਸਤਲੁਜ ਦਰਿਆ ਦੇ ਖ਼ੇਤਰ ’ਚ ਗਸ਼ਤ ਟੀਮਾਂ ਵੱਲੋਂ ਕੀਤੀ ਜਾਂਦੀ ਨਿਗਰਾਨੀ ਕਾਰਨ ਹੀ ਫਿਲੌਰ ਵਿਖੇ 10 ਕੇਸ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਲਈ ਵੱਡਾ ਐਲਾਨ

ਇਸ ਤੋਂ ਇਲਾਵਾ ਬਿਲਗਾ ’ਚ 4 ਕੇਸ ਦਰਜ ਕਰਕੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 7 ਟਰੈਕਟਰ /ਟਰਾਲੀਆਂ, ਇੱਕ ਪੋਕਲੇਨ, 2 ਜੇ. ਸੀ. ਬੀ. ਮਸ਼ੀਨਾਂ ਅਤੇ ਟਿਪਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਮਾਈਨਿੰਗ ਦੇ ਕੇਸਾਂ ’ਚ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿਵਾਉਣ ਲਈ ਪੁਲਸ ਵਲੋਂ ਕਾਨੂੰਨੀ ਪੱਖ ਉੱਪਰ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

PunjabKesari

ਇਸ ਤੋਂ ਇਲਾਵਾ ਕੇਸਾਂ ’ਚ ਸਮੇਂ ਸਿਰ ਚਲਾਨ ਪੇਸ਼ ਕਰਨ ਲਈ ਸਬੰਧਿਤ ਡੀ. ਐੱਸ. ਪੀਜ. ਦੀ ਨਿਗਰਾਨੀ ਹੇਠ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਗਰਜੇ ਮੁੱਖ ਮੰਤਰੀ ਮਾਨ, ਦਲ ਬਦਲੂ ਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਲਿਆ ਆੜੇ ਹੱਥੀਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News