ਨਸ਼ਾ ਤਸਕਰੀ ਖਿਲਾਫ ਖੰਨਾ ਪੁਲਸ ਦੀ ਵੱਡੀ ਕਾਰਵਾਈ, ਹੈਰੋਇਨ ਸਣੇ ਨੌਜਵਾਨ ਕਾਬੂ
Thursday, Nov 27, 2025 - 12:40 AM (IST)
ਲੁਧਿਆਣਾ (ਬਿਪਿਨ) - ਸਦਰ ਥਾਣਾ ਇਲਾਕੇ ਵਿੱਚ ਪੁਲਸ ਨੇ ਨਸ਼ੇ ਦੀ ਸਪਲਾਈ ਕਰਨ ਵਾਲੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ। ਸਦਰ ਥਾਣਾ ਐਸ.ਐੱਚ.ਓ. ਸਤਨਾਮ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਏ.ਐਸ.ਆਈ. ਅਵਤਾਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ।
ਏ.ਐਸ.ਆਈ. ਅਵਤਾਰ ਸਿੰਘ ਆਪਣੀ ਪੁਲਸ ਪਾਰਟੀ ਨਾਲ ਪਿੰਡ ਮੋਹਨਪੁਰ ਸਰਵਿਸ ਰੋਡ ’ਤੇ ਬਣੇ ਜਿਮ ਦੇ ਨੇੜੇ ਗਸ਼ਤ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਸਰਵਿਸ ਰੋਡ ’ਤੇ ਖੜੀ ਇੱਕ ਕਾਰ ਵਿੱਚ ਬੈਠਾ ਨੌਜਵਾਨ ਸ਼ੱਕੀ ਲੱਗਾ। ਪੁਲਸ ਨੂੰ ਦੇਖ ਨੌਜਵਾਨ ਘਬਰਾ ਗਿਆ ਅਤੇ ਸੀਟ ’ਤੇ ਰੱਖਿਆ ਪੀਲੇ ਰੰਗ ਦਾ ਲਿਫ਼ਾਫਾ ਜੇਬ ਵਿੱਚ ਪਾਉਣ ਦੀ ਕੋਸ਼ਿਸ਼ ਕਰਨ ਲੱਗ ਪਿਆ। ਸ਼ੱਕ ਦੇ ਆਧਾਰ ’ਤੇ ਪੁਲਸ ਨੇ ਕਾਰ ਦੀ ਖਿੜਕੀ ਖੋਲ੍ਹਵਾ ਕੇ ਉਸ ਨੂੰ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਨੌਜਵਾਨ ਦੀ ਪਛਾਣ ਬਿੰਦਰ ਸਿੰਘ ਵਾਸੀ ਪਿੰਡ ਖੁਸਰੋਪੁਰ, ਥਾਣਾ ਡੱਕਲਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ। ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਪਟਿਆਲਾ ਅਤੇ ਨੇੜਲੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਪੁਲਸ ਨੇ ਮੌਕੇ ’ਤੇ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
