ਪੰਜਾਬ ਦੇ ਇਸ ਜ਼ਿਲ੍ਹੇ ''ਚ NCB ਦੀ ਵੱਡੀ ਕਾਰਵਾਈ, ਪੜ੍ਹੋ ਕੀ ਹੈ ਪੂਰਾ ਮਾਮਲਾ

Sunday, Nov 20, 2022 - 05:07 AM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ NCB ਦੀ ਵੱਡੀ ਕਾਰਵਾਈ, ਪੜ੍ਹੋ ਕੀ ਹੈ ਪੂਰਾ ਮਾਮਲਾ

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦੀ ਗੁੜ ਮੰਡੀ 'ਚ ਐੱਨ.ਸੀ.ਬੀ ਦੀ ਵੱਡੀ ਛਾਪੇਮਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਗੁੜ ਮੰਡੀ 'ਚ ਐੱਨ.ਸੀ.ਬੀ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ 20 ਕਿਲੋ ਹੈਰੋਇਨ ਦੇ ਮਾਮਲੇ 'ਚ ਕੀਤੀ ਗਈ ਹੈ। ਪੁਲਸ ਇਸ ਮਾਮਲੇ 'ਚ 5.50 ਲੱਖ, ਅਫੀਮ, 2 ਗੋਲੀਆਂ ਅਤੇ ਵਿਦੇਸ਼ੀ ਕਰੰਸੀ ਸਮੇਤ 2 ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ : ਵਲਸਾਡ 'ਚ ਬੋਲੇ PM ਮੋਦੀ, "ਗੁਜਰਾਤ ਨੂੰ ਬਦਨਾਮ ਕਰਨ ਵਾਲਿਆਂ ਲਈ ਨਹੀਂ ਹੋਣੀ ਚਾਹੀਦੀ ਕੋਈ ਥਾਂ"

ਮੁਲਜ਼ਮਾਂ ਨੂੰ 6 ਦਿਨ ਦੇ ਰਿਮਾਂਡ ’ਤੇ ਭੇਜਿਆ ਗਿਆ ਸੀ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਗੁੜ ਮੰਡੀ ਦੇ ਕੁਝ ਕਾਰੋਬਾਰੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਸੀ। ਇਸ ਮਾਮਲੇ ਸਬੰਧੀ ਅੱਜ ਐੱਨ.ਸੀ.ਬੀ. ਨੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਕੀ ਮਿਲਿਆ, ਇਸ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇੱਥੇ ਨਸ਼ੀਲੇ ਪਦਾਰਥਾਂ ਦਾ ਪੈਸਾ ਦਿੱਤਾ ਅਤੇ ਲਿਆ ਜਾਂਦਾ ਹੈ।


author

Mandeep Singh

Content Editor

Related News