ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਨਸ਼ਾ ਸਮੱਗਲਰਾਂ ਦੀਆਂ ਪ੍ਰਾਪਰਟੀਆਂ ਕੀਤੀਆਂ ਸੀਲ

Sunday, Sep 03, 2023 - 12:50 PM (IST)

ਪਟਿਆਲਾ/ਸਮਾਣਾ (ਬਲਜਿੰਦਰ, ਜੋਸਨ, ਦਰਦ, ਅਸ਼ੋਕ) - ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਸਮੱਗਲਿੰਗ ’ਚ ਨਾਮਜ਼ਦ 2 ਸਮੱਗਲਰਾਂ ਦੀਆਂ ਪ੍ਰਾਪਰਟੀਆਂ ਨੂੰ ਸੀਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਭਾਰਤ ਦੇ ਨਾਲ-ਨਾਲ ਇਨ੍ਹਾਂ ਦੇਸ਼ਾਂ ਨੇ ਵੀ ਚੀਨ ਦੇ ਨਵੇਂ ਨਕਸ਼ੇ ਨੂੰ ਕੀਤਾ Reject

ਪਹਿਲੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਗੁਰਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭਿੰਡਰ ਕਾਲੋਨੀ ਸਮਾਣਾ ਨੂੰ ਥਾਣਾ ਸਨੌਰ ਦੀ ਪੁਲਸ ਨੇ 7 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅੱਜ ਪੂਰੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਰਾਜਿੰਦਰ ਸਿੰਘ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਘਰ ਦੀ ਲਗਭਗ ਮਾਰਕੀਟ ਕੀਮਤ 20 ਤੋਂ 25 ਲੱਖ ਰੁਪਏ ਹੈ।

ਇਹ ਵੀ ਪੜ੍ਹੋ :  ਅੱਜ ਤੋਂ ਹੋਣ ਜਾ ਰਹੇ ਹਨ ਕਈ ਮਹੱਤਵਪੂਰਨ ਬਦਲਾਅ, ਨਿਯਮਾਂ ਦੀ ਅਣਦੇਖੀ ਕਾਰਨ ਹੋ ਸਕਦੈ ਨੁਕਸਾਨ

ਦੂਜੇ ਮਾਮਲੇ ’ਚ ਡੀ. ਐੱਸ. ਪੀ. ਸਮਾਣਾ ਨੇਹਾ ਅਗਰਵਾਲ ਨੇ ਦੱਸਿਆ ਕਿ ਅਮਰਜੀਤ ਕੌਰ (ਅਮਰੂ) ਪਤਨੀ ਮਹਿੰਦਰ ਸਿੰਘ ਵਾਸੀ ਪਿੰਡ ਮੁਰਾਦਪੁਰਾ ਦਾ ਇਕ ਮਕਾਨ ਸਮਾਣਾ ਦੀ ਭਿੰਡਰ ਕਾਲੋਨੀ ਵਿਖੇ ਸਥਿਤ ਹੈ, ਨੂੰ ਜ਼ਬਤ ਕਰ ਕੇ ਉਸ ਦੇ ਘਰ ਅੱਗੇ ਪੋਸਟਰ ਲਗਾਏ ਗਏ ਹਨ। ਉਸ ਦੇ ਖਿਲਾਫ ਤਿੰਨ ਨਸ਼ਾ ਵਿਰੋਧੀ ਐਕਟ ਤੇ ਦੋ ਮਾਮਲੇ ਆਈ. ਪੀ. ਸੀ. ਦੀਆਂ ਧਰਾਵਾਂ ਤਹਿਤ ਦਰਜ ਹਨ। ਕੋਰਟ ਵੱਲੋਂ ਇਸ ਮਕਾਨ ਦੀ ਕੀਮਤ 16 ਲੱਖ 90 ਹਜ਼ਾਰ ਰੁਪਏ ਮਿੱਥੀ ਗਈ ਹੈ।

ਇਹ ਵੀ ਪੜ੍ਹੋ :   ਕੇਂਦਰ ਸਰਕਾਰ ਦਾ ਵੱਡਾ ਆਫ਼ਰ: 200 ਰੁਪਏ ਦੀ Shopping ਕਰਨ 'ਤੇ ਮਿਲੇਗਾ 1 ਕਰੋੜ ਜਿੱਤਣ ਦਾ ਮੌਕਾ, ਜਾਣੋ ਕਿਵੇਂ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News