ਨਸ਼ਾ ਸਮੱਗਲਰਾਂ ਖ਼ਿਲਾਫ਼ STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਪ੍ਰਾਪਰਟੀ ਕੀਤੀ ਫ੍ਰੀਜ਼

Saturday, Jul 08, 2023 - 12:37 AM (IST)

ਨਸ਼ਾ ਸਮੱਗਲਰਾਂ ਖ਼ਿਲਾਫ਼ STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਪ੍ਰਾਪਰਟੀ ਕੀਤੀ ਫ੍ਰੀਜ਼

ਲੁਧਿਆਣਾ (ਅਨਿਲ)-ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਬਣਾਈ ਗਈ ਸਪੈਸ਼ਲ ਟਾਕਸ ਫੋਰਸ ਦੀ ਲੁਧਿਆਣਾ ਯੂਨਿਟ ਵੱਲੋਂ ਪਿਛਲੇ ਕਈ ਸਾਲਾਂ ਵਿਚ ਨਸ਼ਾ ਸਮੱਗਲਿੰਗ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਪ੍ਰਾਪਰਟੀ ਨੂੰ ਕੇਸ ਦੇ ਤਹਿਤ ਫ੍ਰੀਜ਼ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਇਟਲੀ ’ਚ ਰੂਹ ਕੰਬਾਊ ਹਾਦਸੇ ਨੇ ਉਜਾੜਿਆ ਪਰਿਵਾਰ, 2 ਸਾਲਾ ਬੱਚੇ ਸਣੇ 3 ਜੀਆਂ ਦੀ ਦਰਦਨਾਕ ਮੌਤ

ਅੱਜ ਉਕਤ ਮਾਮਲੇ ਬਾਰੇ ਐੱਸ. ਟੀ. ਐੱਫ. ਦੇ ਡੀ. ਐੱਸ. ਪੀ. ਦਵਿੰਦਰ ਕੁਮਾਰ ਚੌਧਰੀ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਉਨ੍ਹਾਂ ਦੀ ਟੀਮ ਵੱਲੋਂ ਨਸ਼ਾ ਸਮੱਗਲਰਾਂ ਦੀ 3 ਕਰੋੜ 27 ਲੱਖ 3 ਹਜ਼ਾਰ 510 ਰੁਪਏ ਦੀ ਪ੍ਰਾਪਰਟੀ ਫ੍ਰੀਜ਼ ਕਰਵਾਈ ਜਾ ਚੁੱਕੀ ਹੈ, ਜਿਸ ਵਿਚ ਮੁਲਜ਼ਮ ਪਵਨ ਕੁਮਾਰ ਪੁੱਤਰ ਓਮ ਪ੍ਰਕਾਸ਼ ਨਿਵਾਸੀ ਮੁਹੱਲਾ ਲਾਜਪਤ ਨਗਰ, ਬਸਤੀ ਜੋਧੇਵਾਲ ਦੀ 39 ਲੱਖ 84 ਹਜ਼ਾਰ 461 ਰੁ., ਮੁਲਜ਼ਮ ਯਾਦਵਿੰਦਰ ਸਿੰਘ ਪੁੱਤਰ ਤੇਜਪਾਲ ਸਿੰਘ ਨਿਵਾਸੀ ਤਰਨਤਾਰਨ ਦੀ 3 ਲੱਖ 50 ਹਜ਼ਾਰ, ਮੁਲਜ਼ਮ ਅਮਿਤ ਸ਼ਰਮਾ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਰਿਸ਼ੀ ਨਗਰ , ਹੈਬੋਵਾਲ ਦੀ 14 ਲੱਖ 10 ਹਜ਼ਾਰ, ਮੁਲਜ਼ਮ ਹਰਸਿਮਰਨਜੀਤ ਸਿੰਘ ਪੁੱਤਰ ਰਣਜੀਤ ਸਿੰਘ ਨਿਵਾਸੀ ਮਾਛੀਵਾੜਾ ਦੀ 8 ਲੱਖ 80 ਹਜ਼ਾਰ 299 ਰੁ., ਮੁਲਜ਼ਮ ਬਲਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਹਵੇਲੀਆਂ ਤਰਨਤਾਰਨ ਦੀ 1 ਕਰੋੜ 2 ਲੱਖ 90 ਹਜ਼ਾਰ, ਮੁਲਜ਼ਮ ਦੀਪਕ ਕੁਮਾਰ ਦੀਪੂ ਪੁੱਤਰ ਕਮਲ ਵਰਮਾ ਨਿਵਾਸੀ ਮੁਹੱਲਾ ਗੁਰੂ ਅਰਜਨ ਦੇਵ ਨਗਰ ਨੇੜੇ ਪੀ. ਐੱਚ. ਪੈਟਰੋਲ ਪੰਪ ਦੀ 1 ਕਰੋੜ 57 ਲੱਖ 88 ਹਜ਼ਾਰ 750 ਰੁ. ਦੀ ਪ੍ਰਾਪਰਟੀ ਫ੍ਰੀਜ਼ ਕਰਵਾਈ ਜਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਕੰਪਨੀ ਦੀ ਵੱਡੀ ਲਾਪ੍ਰਵਾਹੀ, ਬੰਦ ਪਏ ਦਫ਼ਤਰ ’ਚ ਖੁੱਲ੍ਹੇਆਮ ਪਈਆਂ ਹਾਈ ਸਕਿਓਰਿਟੀ ਨੰਬਰ ਪਲੇਟਾਂ

ਡੀ. ਐੱਸ. ਪੀ. ਚੌਧਰੀ ਨੇ ਦੱਸਿਆ ਕਿ ਉਕਤ ਸਾਰੇ ਨਸ਼ਾ ਸਮੱਗਲਰਾਂ ਨੇ ਨਸ਼ਾ ਵੇਚ ਕੇ ਸਾਰੀ ਪ੍ਰਾਪਰਟੀ ਖਰੀਦੀ ਸੀ। ਉਨ੍ਹਾਂ ਨੇ ਦੱਸਿਆ ਕਿ 9 ਨਸ਼ਾ ਸਮੱਗਲਰਾਂ ਨੂੰ ਸਜ਼ਾ ਕਰਵਾਈ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 6 ਮੁਲਜ਼ਮਾਂ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ, ਇਕ ਮੁਲਜ਼ਮ ਨੂੰ 12 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨਾ, ਇਕ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ 15 ਸਾਲ ਦੀ ਸਜ਼ਾ ਅਤੇ ਡੇਢ ਲੱਖ ਰੁਪਏ ਜੁਰਮਾਨਾ ਅਤੇ ਇਕ ਮੁਲਜ਼ਮ ਨੂੰ 2 ਸਾਲ ਦੀ ਸਜ਼ਾ ਕਰਵਾਈ ਜਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਲੱਖਾਂ ਰੁਪਏ ਲਾ ਕੇ ਕੈਨੇਡਾ ਭੇਜੀ ਪਤਨੀ, ਖੁਦ ਦੇ ਪਹੁੰਚਣ ’ਤੇ ਫੇਰੀਆਂ ਅੱਖਾਂ ਤੇ ਕਰ ’ਤਾ ਉਹ ਜੋ ਸੋਚਿਆ ਨਹੀਂ ਸੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News