ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ

Friday, Jul 07, 2023 - 07:02 PM (IST)

ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ’ਚ ਗ਼ਲਤ ਪ੍ਰਵਿਰਤੀਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਅਧੀਨ ਦੋ ਵੱਖ-ਵੱਖ ਮਾਮਲਿਆਂ ’ਚ 35 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਬੀਤੇ ਦਿਨੀਂ ਹਰਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਿਰਸਾ ਬੱਸ ਸਟੈਂਡ ਵਿਖੇ ਬੀਤੀ ਰਾਤ 10:30 ਵਜੇ ਕੀਤੀ ਗਈ ਚੈਕਿੰਗ ਦੌਰਾਨ ਪਨਬੱਸ ਡਿਪੂ ਰੂਪਨਗਰ ਦੀ ਬੱਸ ਨੰਬਰ ਪੀ.ਬੀ-12-ਵਾਈ 1540 ਦੇ ਡਰਾਈਵਰ ਰਾਜਪਾਲ ਸਿੰਘ ਨੂੰ ਕਰੀਬ 20 ਲੀਟਰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ । ਇਸੇ ਤਰ੍ਹਾਂ ਹਿਸਾਰ (ਹਰਿਆਣਾ) ਦੇ ਬੱਸ ਸਟੈਂਡ ਵਿਖੇ ਰਾਤ ਵੇਲੇ ਚੈਕਿੰਗ ਦੌਰਾਨ ਪਨਬੱਸ ਡਿਪੂ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਨੰਬਰ ਪੀ.ਬੀ-04-ਏ.ਏ. 7459 ਦੇ ਡਰਾਈਵਰ ਲਖਵਿੰਦਰ ਸਿੰਘ ਨੂੰ ਕਰੀਬ 15 ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ ’ਤੇ ਚਲ ਰਹੀ ਇੱਕ ਬੱਸ ਨੂੰ ਵੀ ਰਿਪੋਰਟ ਕੀਤਾ ਹੈ।

ਇਹ ਵੀ ਪੜ੍ਹੋ : ਉੱਤਰ ਭਾਰਤ ਦਾ ਪਹਿਲਾ ਹਸਪਤਾਲ ਬਣਿਆ PGI, ਵਾਲਵ ’ਚ ਹੋਣ ਵਾਲੀ ਲੀਕੇਜ ਨੂੰ ਰੋਕ ਕੇ ਬਚਾਈ ਮਰੀਜ਼ ਦੀ ਜਾਨ 

ਇਸ ਮਾਮਲੇ ’ਚ ਮੁੱਲਾਂਪੁਰ ਦਾਖਾ ਵਿਖੇ ਚੈਕਿੰਗ ਦੌਰਾਨ ਡਰਾਈਵਰ ਬਲਦੇਵ ਸਿੰਘ ਅਤੇ ਕੰਡਕਟਰ ਹਰਪਾਲ ਸਿੰਘ ਨੂੰ ਬੱਸ ਨੂੰ ਅਣਅਧਿਕਾਰਤ ਰੂਟ ’ਤੇ ਲਿਜਾਂਦਿਆਂ ਫੜਿਆ ਗਿਆ, ਜੋ ਅਸਲ ਰੂਟ 'ਤੇ ਸਵਾਰੀਆਂ ਨੂੰ ਛੱਡ ਕੇ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾ ਰਹੇ ਸਨ। ਫ਼ਿਰੋਜ਼ਪੁਰ ਡਿਪੂ ਦੀ ਇਹ ਬੱਸ (ਨੰਬਰ ਪੀ.ਬੀ-05-ਏ.ਬੀ. 5350) ਮੁੱਲਾਂਪੁਰ ਬੱਸ ਸਟੈਂਡ ਦੀ ਬਜਾਏ ਪੁੱਲ ਤੋਂ ਲਿਜਾਈ ਜਾ ਰਹੀ ਸੀ। ਇਸੇ ਤਰ੍ਹਾਂ ਬਲਾਚੌਰ ਵਿਖੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9376 ਨੂੰ ਅਣਅਧਿਕਾਰਤ ਢਾਬੇ 'ਤੇ ਖੜ੍ਹਾ ਪਾਇਆ ਗਿਆ। ਇਸ ਮਾਮਲੇ ਵਿੱਚ ਡਰਾਈਵਰ ਰਣਜੀਤ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ ਨੂੰ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਡਰਾਈਵਰਾਂ ਤੇ ਕੰਡਕਟਰਾਂ ਵਿਰੁਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਤਰਨਤਾਰਨ 'ਚ ਬਿਆਸ ਦਰਿਆ ਪੂਰੇ ਖ਼ਤਰੇ ਦੇ ਨਿਸ਼ਾਨ ’ਤੇ, ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖ਼ਦਸ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android
https://play.google.com/store/apps/details?id=com.jagbani&hl=en&gl=US

For IOS
https://apps.apple.com/in/app/jagbani/id538323711


author

Anuradha

Content Editor

Related News