22 ਨੂੰ ਹੋਣ ਵਾਲੀ ਪ੍ਰੀਖਿਆ ਨੂੰ ਲੈ ਕੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਏਰੀਆ ''ਚ ਧਾਰਾ 163 ਲਾਗੂ
Saturday, Nov 21, 2026 - 10:53 AM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਐੱਨ. ਐੱਮ. ਐੱਮ. ਐੱਸ./ਪੀ. ਐੱਸ. ਟੀ. ਐੱਸ. ਈ. ਦੀ 22 ਨਵੰਬਰ ਨੂੰ ਹੋਣ ਵਾਲੀ ਪ੍ਰੀਖਿਆ ਲਈ ਜ਼ਿਲ੍ਹਾ ਫਿਰੋਜ਼ਪੁਰ ’ਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਖੇਤਰ ’ਚ ਧਾਰਾ 163 ਲਾਗੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਆਈ. ਏ. ਐੱਸ. ਅਧਿਕਾਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਲੈ ਕੇ ਫਿਰੋਜ਼ਪੁਰ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਫਾਰ ਗਰਲਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ, ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ, ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਫਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਜ਼ੀਰਾ ਅਤੇ ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਖੇਤਰ ’ਚ ਇਹ ਹੁਕਮ ਜਾਰੀ ਰਹਿਣਗੇ ਅਤੇ ਪ੍ਰੀਖਿਆ ਕੇਂਦਰਾਂ ’ਤੇ ਡਿਊਟੀ ਦੇ ਰਹੇ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ।
