ਪੁਲਸ ਦੀ ਵੱਡੀ ਕਾਰਵਾਈ! 50 ਪੇਟੀਆਂ ਨਜਾਇਜ਼ ਸ਼ਰਾਬ ਤੇ ਵਰਨਾ ਕਾਰ ਸਣੇ 2 ਗ੍ਰਿਫਤਾਰ

Tuesday, Mar 25, 2025 - 07:50 PM (IST)

ਪੁਲਸ ਦੀ ਵੱਡੀ ਕਾਰਵਾਈ! 50 ਪੇਟੀਆਂ ਨਜਾਇਜ਼ ਸ਼ਰਾਬ ਤੇ ਵਰਨਾ ਕਾਰ ਸਣੇ 2 ਗ੍ਰਿਫਤਾਰ

ਹਲਵਾਰਾ (ਲਾਡੀ) : ਸੀਟੂ ਕਾਰਕੁਨਾਂ ਵੱਲੋਂ ਸ਼ਰਾਬ ਦੀਆਂ ਖ਼ਾਲੀ ਬੋਤਲਾਂ ਹੱਥਾਂ 'ਚ ਫੜ ਕੇ ਰਾਏਕੋਟ ਵਿੱਚ ਸ਼ਰੇਆਮ ਵਿਕਦੀ ਨਾਜਾਇਜ਼ ਸ਼ਰਾਬ ਵਿਰੁੱਧ ਰੋਸ ਪ੍ਰਦਰਸ਼ਨ ਤੋਂ ਬਾਅਦ ਕਾਰਵਾਈ ਕਰਦਿਆਂ ਸੀ.ਆਈ.ਏ ਲੁਧਿਆਣਾ (ਦਿਹਾਤੀ) ਪੁਲਸ ਦੀ ਟੀਮ ਨੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਬੋਪਾਰਾਏ ਕਲਾਂ ਤੋਂ ਸੁਧਾਰ ਨੂੰ ਜਾਣ ਵਾਲੀ ਸੰਪਰਕ ਸੜਕ ਉਪਰ ਵਰਨਾ ਕਾਰ ਸਵਾਰ ਦੋ ਵਿਅਕਤੀਆਂ ਨੂੰ ਸ਼ਰਾਬ ਦੀਆਂ 50 ਪੇਟੀਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। 

ਜਾਂਚ ਅਫ਼ਸਰ ਥਾਣੇਦਾਰ ਬਲਵਿੰਦਰ ਸਿੰਘ ਅਨੁਸਾਰ ਉਨ੍ਹਾਂ ਦੀ ਅਗਵਾਈ ਵਾਲੀ ਗਸ਼ਤੀ ਟੁਕੜੀ ਨੂੰ ਮਿਲੀ ਪੱਕੀ ਸੂਚਨਾ ਬਾਅਦ ਨਾਕੇਬੰਦੀ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਇਕਬਾਲ ਸਿੰਘ ਉਰਫ਼ ਇਕਬਾਲ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਭੈਣੀ ਦਰੇੜਾ ਅਤੇ ਗਗਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਤਲਵੰਡੀ ਵਜੋਂ ਹੋਈ ਹੈ। ਜਾਂਚ ਅਫ਼ਸਰ ਬਲਵਿੰਦਰ ਸਿੰਘ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਜਾਂਚ ਅਫ਼ਸਰ ਬਲਵਿੰਦਰ ਸਿੰਘ ਅਨੁਸਾਰ ਜ਼ਬਤ ਕੀਤੀਆਂ ਦੇਸੀ ਸ਼ਰਾਬ ਸੋਂਫ਼ੀਆ ਦੀਆਂ 50 ਪੇਟੀਆਂ ਤੋਂ ਇਲਾਵਾ ਵਰਨਾ ਕਾਰ ਨੰਬਰ ਪੀਬੀ 11 ਏਜੇ 0056 ਵੀ ਜ਼ਬਤ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News