CM ਮਾਨ ਦੇ ਹੁਕਮਾਂ ਮਗਰੋਂ ਪੁਲਸ ਦਾ ਵੱਡਾ ਐਕਸ਼ਨ! ਇੱਕੋ ਸਮੇਂ 280 ਥਾਵਾਂ ਨੂੰ ਪਾਇਆ ਘੇਰਾ
Thursday, Jun 20, 2024 - 10:02 AM (IST)
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ ਰੋਕਣ ਲਈ ਪੰਜਾਬ ਪੁਲਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਨਸ਼ਿਆਂ ਦੇ 10-10 ਹੌਟਸਪਾਟਸ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿਚ ਇੱਕੋ ਸਮੇਂ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਮਾਲਕ ਦੀ ਬੇਰਹਿਮੀ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ!
ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰੀਕੀ ਨਾਲ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਤਿਆਰ ਕੀਤੀ ਗਈ ਡਰੱਗ ਹੌਟਸਪੌਟਸ ਸੂਚੀ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਨਿੱਜੀ ਤੌਰ ’ਤੇ ਇਸ ਵੱਡੇ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਅਤੇ 10 ਪ੍ਰਮੁੱਖ ਡਰੱਗ ਹੌਟਸਪੌਟਸ ਦੀ ਸ਼ਨਾਖਤ ਕਰਕੇ- ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਨਸ਼ਾ ਵਿਕਰੀ ਵਾਲੀਆਂ ਥਾਵਾਂ ਜਾਂ ਅਜਿਹੇ ਕੁਝ ਖੇਤਰ, ਜੋ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣੇ ਬਣ ਗਏ ਹਨ, ਦਾ ਪਤਾ ਲਗਾ ਕੇ ਆਪ੍ਰੇਸ਼ਨ ਨੂੰ ਸਫ਼ਲਤਾਪੂਰਵਕ ਅੰਜਾਮ ਦੇਣ ਲਈ ਵਿਉਂਤਬੰਦੀ ਕਰਨ ਤਾਂ ਜੋ ਨਸ਼ਾ ਤਸਕਰਾਂ ’ਤੇ ਨਕੇਲ ਕਸੀ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਪੱਛਮੀ ਜ਼ਿਮਨੀ ਚੋਣ ਬਾਰੇ ਬਸਪਾ ਦਾ ਵੱਡਾ ਐਲਾਨ
43 ਵਿਅਕਤੀ ਕੀਤੇ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਪੁਲਸ ਟੀਮਾਂ ਨੂੰ ਅਜਿਹੇ ਸ਼ੱਕੀ ਇਲਾਕਿਆਂ ਦੀ ਘੇਰਾਬੰਦੀ ਕਰਨ ਅਤੇ ਤਲਾਸ਼ੀ ਲੈਣ ਲਈ ਭੇਜਿਆ ਗਿਆ ਸੀ। ਆਪ੍ਰੇਸ਼ਨ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀ ਜਾਮਾਂ ਤਲਾਸ਼ੀ ਲਈ ਅਤੇ ਪੁਲਸ ਫੋਰਸ ਵੱਲੋਂ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਘਰਾਂ ਦੀ ਵੀ ਪੂਰੀ ਤਲਾਸ਼ੀ ਲਈ ਗਈ। 2500 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 250 ਤੋਂ ਵੱਧ ਪੁਲਸ ਟੀਮਾਂ ਨੇ 280 ਡਰੱਗ ਹੌਟਸਪੌਟਸ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ। ਇਸ ਕਾਰਵਾਈ ਦੌਰਾਨ ਪੁਲਸ ਨੇ 31 ਐੱਫ.ਆਈ.ਆਰ. ਦਰਜ ਕੀਤੀਆਂ ਅਤੇ 43 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8