ਬੰਬੀਹਾ ਗੈਂਗ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਇਕੋ ਸਮੇਂ 60 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ

02/14/2023 2:38:13 PM

ਬਠਿੰਡਾ/ਫਿਰੋਜ਼ਪੁਰ/ਪਟਿਆਲਾ(ਵਿਜੇ ਵਰਮਾ, ਵੈੱਬ ਡੈਸਕ) : ਪੰਜਾਬ ਪੁਲਸ ਨੇ ਅੱਜ ਬੰਬੀਹਾ ਗੈਂਗ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬਠਿੰਡਾ, ਫਿਰੋਜ਼ਪੁਰ ਅਤੇ ਪਟਿਆਲਾ ਦੇ ਆਲੇ-ਦੁਆਲੇ ਦੇ 60 ਤੋਂ ਵੱਧ ਟਿਕਾਣਿਆਂ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਸਰਚ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਕੁੱਲ 50 ਟੀਮਾਂ ਦਾ ਗਠਨ ਕੀਤਾ ਗਿਆ ਅਤੇ ਇਹ ਸਾਰੇ ਟਿਕਾਣੇ ਬੰਬੀਹਾ ਗੈਂਗ ਦੇ ਕਰੀਬੀਆਂ ਦੇ ਹਨ। ਜਾਣਕਾਰੀ ਮੁਤਾਬਕ ਬਠਿੰਡਾ-ਫਿਰੋਜ਼ਪੁਰ 'ਚ ਕਰੀਬ 40 ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਗਈ ਹੈ। ਉੱਥੇ ਹੀ ਪਟਿਆਲਾ 'ਚ ਕਰੀਬ 25 ਟਿਕਾਣਿਆਂ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ।  

ਇਹ ਵੀ ਪੜ੍ਹੋ- ਬੱਸਾਂ 'ਚ ਸਫ਼ਰ ਕਰਨ ਵਾਲੇ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪੀ. ਆਰ. ਟੀ. ਸੀ. ਯੂਨੀਅਨ ਨੇ ਕੀਤਾ ਇਹ ਐਲਾਨ

 ਇਸ ਮੌਕੇ ਤੇ ਬਠਿੰਡਾ ਐੱਸ. ਐੱਸ. ਪੀ.  ਜੇ. ਇਲਨਚੇਜ਼ੀਅਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਵਿੱਚ 70 ਤੋਂ 80 ਥਾਵਾਂ ਉੱਪਰ ਅੱਜ ਪੁਲਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ ਅਤੇ ਇਸ ਸਰਚ ਅਭਿਆਨ ਵਿਚ ਐੱਸ. ਪੀ. ਅਤੇ ਡੀ. ਐੱਸ. ਪੀ. ਖ਼ੁਦ ਇਸ ਸਰਚ ਅਭਿਆਨ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਸਬੰਧ ਰੱਖਣ ਵਾਲੇ ਇਨ੍ਹਾਂ ਲੋਕਾਂ ਦੀ ਇੱਕ ਲਿਸਟ ਤਿਆਰ ਕੀਤੀ ਗਈ ਸੀ, ਜਿਸ ਦੇ ਆਧਾਰ 'ਤੇ ਅੱਜ ਇਹ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਿਸਟ ਵਿਚ ਉਨ੍ਹਾਂ ਲੋਕਾਂ ਦੇ ਨਾਮ ਵੀ ਸ਼ਾਮਲ ਹਨ, ਜੋ ਜੇਲ੍ਹ ਵਿੱਚ ਗੈਂਗਸਟਰਾਂ ਨਾਲ ਰਹੇ ਹਨ ਅਤੇ ਹੁਣ ਜ਼ਮਾਨਤ 'ਤੇ ਬਾਹਰ ਆਏ ਹੋਏ ਹਨ। ਇਸ ਤੋਂ ਇਲਾਵਾ ਜੋ ਲੋਕ ਸੋਸ਼ਲ ਮੀਡੀਆ 'ਤੇ ਇਨ੍ਹਾਂ ਗੈਂਗਸਟਰਾਂ ਨੂੰ ਫਾਲੋ ਕਰਦੇ ਹਨ, ਉਨ੍ਹਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ ਹੈ।

ਇਹ ਵੀ ਪੜ੍ਹੋ- ਮਾਨਸਾ ’ਚ ਥਾਣੇਦਾਰ ਤੋਂ ਦੁਖ਼ੀ 30 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੋਂ ਹੋਇਆ ਵੱਡਾ ਖ਼ੁਲਾਸਾ

ਇਸ ਮੌਕੇ ਐੱਸ. ਐੱਸ. ਪੀ.  ਵੱਲੋਂ ਵੱਖ-ਵੱਖ ਥਾਣਿਆਂ ਦੇ ਐੱਸ. ਐੱਚ. ਓ.  ਦੇ ਆਪਣੇ-ਆਪਣੇ ਖੇਤਰਾਂ ਵਿਚ ਛਾਪੇਮਾਰੀ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਦੇ 'ਤੇ ਨਸ਼ਾ ਤਸਕਰੀ ਜਾਂ ਫਿਰ ਗੈਂਗਸਟਰਾਂ ਨਾਲ ਸਬੰਧਿਤ ਹਨ,  ਜੋ ਜ਼ਮਾਨਤ 'ਤੇ ਜਾ ਪੈਰੋਲ 'ਤੇ ਰਿਹਾਅ ਹੋ ਕੇ ਆਏ ਹਨ,ਅਜਿਹੇ ਸ਼ਖ਼ਸਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਕਾਰਵਾਈ ਤੋਂ ਬਾਅਦ 3 ਦੇ ਕਰੀਬ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ 'ਤੇ ਇਲੈਕਟ੍ਰੋਨਿਕ ਗੈਜੇਟ ਅਤੇ ਬੰਬੀਹਾ ਗੈਂਗ ਨਾਲ ਜੁੜੇ ਡਾਕਿਊਮੈਂਟ ਵੀ ਪੁਲਸ ਨੇ ਕਬਜ਼ੇ 'ਚ ਲਏ ਹਨ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News