ਜਲੰਧਰ ’ਚ ਭਾਜਪਾ ਆਗੂ ਪ੍ਰਦੀਪ ਖੁੱਲਰ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Thursday, Oct 13, 2022 - 05:51 PM (IST)
ਜਲੰਧਰ : ਇਸ ਸਮੇਂ ਦੀ ਵੱਡੀ ਖ਼ਬਰ ਜਲੰਧਰ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਪ੍ਰਦੀਪ ਖੁੱਲਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਦੀਪ ਖੁੱਲਰ ਨੂੰ ਕਿਸੇ ਝਗੜੇ ਸਬੰਧੀ ਇਕ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਹੈ। ਖ਼ਬਰ ਮਿਲੀ ਹੈ ਕਿ ਹਰਵਿੰਦਰ ਕੌਰ ਮਿੰਟੀ ਝਗੜੇ ਦੇ ਮਾਮਲੇ ’ਚ ਪ੍ਰਦੀਪ ਖੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : SYL ’ਤੇ ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਸਵਾਲ, ਆਪਣਾ ਸਟੈਂਡ ਸਪੱਸ਼ਟ ਕਰਨ CM ਮਾਨ
ਪ੍ਰਦੀਪ ਖੁੱਲਰ ਜੋ ਕਿ ਜਲੰਧਰ ਪੱਛਮੀ ਤੋਂ ਭਾਜਪਾ ਦੇ ਆਗੂ ਹਨ, ’ਤੇ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਮਿੰਟੀ ’ਤੇ ਤੰਜ਼ ਕੱਸਣ ਤੇ ਸੰਦੇਸ਼ ਲਿਖਣ ਦੇ ਮਾਮਲੇ ’ਚ ਪ੍ਰਦੀਪ ਖੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਤੇ ਮਨਪ੍ਰੀਤ ਮੰਨਾ ਗੈਂਗ ਦੇ 7 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ