ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਜਾਰੀ ਕੀਤੇ ਇਹ ਹੁਕਮ
Saturday, Sep 02, 2023 - 04:26 PM (IST)
ਜਲੰਧਰ (ਸ਼ੋਰੀ)-ਦਿਹਾਤੀ ਪੁਲਸ ਵੱਲੋਂ ਜਿੱਥੇ ਨਸ਼ਾ ਸਮੱਗਲਰਾਂ ’ਤੇ ਕਾਬੂ ਪਾਇਆ ਜਾ ਰਿਹਾ ਹੈ, ਉੱਥੇ ਹੀ ਹੁਣ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਨਸ਼ਾ ਸਮੱਗਲਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ ਨਸ਼ਾ ਸਮੱਗਲਰਾਂ ਵੱਲੋਂ ਡਰੱਗ ਮਨੀ ਰਾਹੀਂ ਜੋੜਿਆ ਗਿਆ ਪੈਸਾ ਹੁਣ ਜ਼ਬਤ ਕਰ ਲਿਆ ਜਾਵੇਗਾ ਤੇ ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਵੀ ਫ੍ਰੀਜ਼ ਕਰ ਦਿੱਤਾ ਜਾਵੇਗਾ। ਇਸੇ ਲੜੀ ਤਹਿਤ ਦਿਹਾਤੀ ਪੁਲਸ ਨੇ ਨਸ਼ਾ ਸਮੱਗਲਿੰਗ ਕਰਨ ਵਾਲੇ ਮਾਂ-ਪੁੱਤ ਕੋਲੋਂ ਕਮਾਏ ਪੈਸੇ ਜ਼ਬਤ ਕਰ ਲਏ ਹਨ। ਜ਼ਿਕਰਯੋਗ ਹੈ ਕਿ ਦਿਹਾਤੀ ਕ੍ਰਾਈਮ ਬ੍ਰਾਂਚ ਦੀ ਪੁਲਸ ਨੇ 24.8.2023 ਨੂੰ ਜਸਵਿੰਦਰ ਕੌਰ ਤੇ ਉਸ ਦੇ ਪੁੱਤਰ ਪ੍ਰੀਤ ਕੁਮਾਰ ਉਰਫ਼ ਪੀਤਾ ਵਾਸੀ ਪਿੰਡ ਤੱਲ੍ਹਣ ਨੂੰ 57 ਗ੍ਰਾਮ ਹੈਰੋਇਨ ਤੇ 1 ਲੱਖ ਦੇ ਨਸ਼ੇ ਵਾਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ। ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪਬਾਲੀ ਨੇ ਦੱਸਿਆ ਕਿ ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਜਸਵਿੰਦਰ ਕੌਰ ਤੇ ਉਸ ਦੇ ਲੜਕੇ ਹਰਪ੍ਰੀਤ ਸਿੰਘ ਨੇ ਹੈਰੋਇਨ ਦੀ ਸਮੱਗਲਿੰਗ ਕਰ ਕੇ ਪੈਸੇ ਕਮਾਏ ਤੇ ਇਹ ਰਕਮ ਆਪਣੀ ਬੇਟੀ ਜਸਬੀਰ ਕੌਰ, ਪੁੱਤਰੀ ਸਵ. ਬਲਵਿੰਦਰ ਪਾਲ ਤੇ ਉਸ ਦੀ ਸੱਸ ਮੀਤੋ ਪਤਨੀ ਮਹਿੰਦਰ ਪਾਲ ਵਾਸੀ ਪਿੰਡ ਤੱਲ੍ਹਣ ਦੇ ਖਾਤੇ ’ਚ ਜਮ੍ਹਾ ਕਰਵਾਉਂਦੇ ਸਨ।
ਇਹ ਵੀ ਪੜ੍ਹੋ : 5 ਸਾਲ ਤੋਂ 'ਇਕ ਦੇਸ਼, ਇਕ ਚੋਣ' ਦੀ ਤਿਆਰੀ, ਲੋਕ ਸਭਾ ਨਾਲ 13 ਸੂਬਿਆਂ ’ਚ ਚੋਣਾਂ ਸੰਭਵ
ਇੰਚਾਰਜ ਪੁਸ਼ਪਬਾਲੀ ਨੇ ਦੱਸਿਆ ਕਿ ਉਨ੍ਹਾਂ ਨੇ ਹੈਰੋਇਨ ਜਲੰਧਰ ਵਾਸੀ ਯਸ਼ਪਾਲ ਸਿੰਘ ਉਰਫ਼ ਰਿੰਕਲ ਉਰਫ਼ ਵਿੰਕਲ ਪੁੱਤਰ ਬਲਵੀਰ ਸਿੰਘ ਵਾਸੀ ਧੰਨਾ ਮੁਹੱਲਾ ਤੋਂ ਖਰੀਦੀ ਸੀ। ਪੁਲਸ ਨੇ ਉਕਤ ਸਾਰੇ ਵਿਅਕਤੀਆਂ ਨੂੰ ਮਾਮਲੇ ’ਚ ਨਾਮਜ਼ਦ ਕੀਤਾ ਹੈ। ਦੋਸ਼ੀ ਜਸਬੀਰ ਕੌਰ ਤੇ ਮੀਤੋ ਦੇ ਬੈਂਕ ਖਾਤੇ ਫ੍ਰੀਜ਼ (ਬੰਦ) ਕਰ ਦਿੱਤੇ ਗਏ ਹਨ ਤਾਂ ਜੋ ਉਹ ਪੈਸਿਆਂ ਦਾ ਕੋਈ ਲੈਣ-ਦੇਣ ਨਾ ਕਰ ਸਕਣ। ਬੈਂਕ ਅਕਾਊਂਟ ’ਚ ਕਰੀਬ 4 ਲੱਖ 15 ਹਜ਼ਾਰ ਦੀ ਡਰੱਗ-ਮਨੀ ਹੈ। ਫਰਾਰ ਮੁਲਜ਼ਮਾਂ ਨੂੰ ਫੜਨ ਲਈ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਭੁੱਲਰ ਨੇ ਕਿਹਾ ਕਿ ਹੁਣ ਨਸ਼ਾ ਸਮੱਗਲਰਾਂ ਦੀ ਖ਼ੈਰ ਨਹੀਂ ਹੈ, ਜਾਂ ਤਾਂ ਉਹ ਗਲਤ ਕੰਮ ਕਰਨਾ ਬੰਦ ਕਰ ਦੇਣ ਜਾਂ ਫਿਰ ਇਲਾਕਾ ਛੱਡ ਦੇਣ, ਕਿਉਂਕਿ ਪੁਲਸ ਭਵਿੱਖ ’ਚ ਵੀ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਯਤਨ ਕਰੇਗੀ।
ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਵਿਕਾਸ ਲਈ CM ਦੀ ਗ੍ਰਾਂਟ ਦੀ ਦੁਰਵਰਤੋਂ, ਹੋਈ ਜਾਂਚ ਤਾਂ ਕਈ ਅਫ਼ਸਰ ਹੋਣਗੇ ਸਸਪੈਂਡ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8