ਪੰਜਾਬ ''ਚ ਬੰਬੀਹਾ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ, 6 ਫੁੱਟ ਦੇ ਬਾਊਂਸਰ ਨੂੰ ਮਾਰੀਆਂ ਸੀ ਗੋਲੀਆਂ (ਵੀਡੀਓ)

Thursday, May 09, 2024 - 07:10 PM (IST)

ਪੰਜਾਬ ''ਚ ਬੰਬੀਹਾ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ, 6 ਫੁੱਟ ਦੇ ਬਾਊਂਸਰ ਨੂੰ ਮਾਰੀਆਂ ਸੀ ਗੋਲੀਆਂ (ਵੀਡੀਓ)

ਮੋਹਾਲੀ : ਮੋਹਾਲੀ ਦੇ ਮੁੱਲਾਂਪੁਰ ਵਿਖੇ ਪੁਲਸ ਵਲੋਂ ਬੰਬੀਹਾ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ਦੌਰਾਨ 2 ਗੈਂਗਸਟਰਾਂ ਨੂੰ ਗੋਲੀਆਂ ਵੱਜੀਆਂ ਹੈ ਅਤੇ ਦੋਹਾਂ ਨੂੰ ਹੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਡਾ ਧਮਾਕਾ, ਬੁਰੀ ਤਰ੍ਹਾਂ ਦਹਿਲ ਗਏ ਲੋਕ, ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ

ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਮੋਟਰਸਾਈਕਲ 'ਤੇ ਜਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਦੋਵੇਂ ਮੁਲਜ਼ਮ ਬੰਬੀਹਾ ਗੈਂਗ ਨਾਲ ਸਬੰਧਿਤ ਸਨ। ਉਨ੍ਹਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਤਾਂ ਪੁਲਸ ਨੇ ਵੀ ਜਵਾਬੀ ਕਾਰਵਾਈ ਦੌਰਾਨ 6 ਰਾਊਂਡ ਫਾਇਰ ਕੀਤੇ।

ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ 'ਤੇ ਆਇਆ Alert, ਟਰੇਨ ਰੁਕਦੇ ਹੀ ਲੱਗੀਆਂ ਦੌੜਾਂ, ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਇਕ ਮੁਲਜ਼ਮ ਦੀ ਲੱਤ ਅਤੇ ਦੂਜੇ ਦੀ ਵੱਖੀ 'ਚ ਗੋਲੀਆਂ ਲੱਗੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮੋਹਾਲੀ ਵਿਖੇ ਬੀਤੇ ਦਿਨੀਂ ਇਕ ਬਾਊਂਸਰ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਕਤਲ ਮਾਮਲੇ 'ਚ 48 ਘੰਟਿਆਂ ਅੰਦਰ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News