ਪੰਜਾਬ 'ਚ 13, 14 ਤੇ 15 ਅਗਸਤ ਲਈ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
Tuesday, Aug 12, 2025 - 10:17 AM (IST)

ਚੰਡੀਗੜ੍ਹ : ਪੰਜਾਬ 'ਚ ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਅਸਮਾਨ 'ਚ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਨੇ ਕਰਵਟ ਬਦਲ ਲਈ ਹੈ ਅਤੇ ਕਈ ਜ਼ਿਲ੍ਹਿਆਂ 'ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਤਾਰੀਖ਼ਾਂ ਨੂੰ ਬਿਜਲੀ ਚਮਕਣ ਅਤੇ ਗਰਜ ਨਾਲ ਪਠਾਨਕੋਟ, ਰੂਪਨਗਰ, ਹੁਸ਼ਿਆਰਪੁਰ, ਐੱਸ. ਏ. ਐੱਸ. ਨਗਰ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ ਅਤੇ ਜਲੰਧਰ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਵਲੋਂ ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਸਨਸਨੀਖੇਜ਼ ਖ਼ਬਰ : ਕਾਲੀ ਗੱਡੀ 'ਚ ਲਾਸ਼ਾਂ ਦੇਖ ਕੰਬੇ ਲੋਕ, ਇਕੱਠਾ ਹੋ ਗਿਆ ਸਾਰਾ ਪਿੰਡ
ਇਨ੍ਹਾਂ ਦਿਨਾਂ ਦੌਰਾਨ ਜੇਕਰ ਤੁਹਾਡਾ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਰਾਹ 'ਚ ਤੁਹਾਨੂੰ ਮੀਂਹ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ 3.2 ਐੱਮ. ਐੱਮ., ਅੰਮ੍ਰਿਤਸਰ 'ਚ 0.5 ਐੱਮ. ਐੱਮ., ਪਟਿਆਲਾ 'ਚ 2.4 ਐੱਮ. ਐੱਮ., ਪਠਾਨਕੋਟ 'ਚ 27.5 ਐੱਮ. ਐੱਮ. ਅਤੇ ਰੂਪਨਗਰ 'ਚ 10.8 ਐੱਮ. ਐੱਮ. ਮੀਂਹ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ, ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਮੀਂਹ ਕਾਰਨ ਦਿਨ ਦਾ ਤਾਪਮਾਨ ਕਈ ਜ਼ਿਲ੍ਹਿਆਂ 'ਚ 29 ਤੋਂ 30 ਡਿਗਰੀ ਸੈਲਸੀਅਸ ਵਿਚਕਾਰ ਰਿਹਾ, ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਅਤੇ ਹੁੰਮਸ ਤੋਂ ਕਾਫੀ ਰਾਹਤ ਮਿਲੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8