ਪੰਜਾਬ 'ਚ 5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਮੌਸਮ ਬਾਰੇ...
Tuesday, Sep 01, 2026 - 10:35 AM (IST)
ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 1 ਤੋਂ 5 ਸਤੰਬਰ ਤੱਕ ਸੂਬੇ ਦੇ ਕਈ ਇਲਾਕਿਆਂ 'ਚ ਭਾਰੀ ਬਾਰਸ਼ \ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਮੁਤਾਬਕ ਕੁੱਝ ਥਾਵਾਂ 'ਤੇ ਗਰਜ ਨਾਲ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ : ਖੁੱਲ੍ਹੇ ਮੈਦਾਨ 'ਚ ਸੁੱਟੇ ਅਮੂਲ ਦੁੱਧ ਦੇ ਹਜ਼ਾਰਾਂ ਪੈਕਟ! ਪੂਰੇ ਪਿੰਡ 'ਚ ਮਚਿਆ ਹੜਕੰਪ
ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਸੋਮਵਾਰ ਨੂੰ ਵੀ ਪੰਜਾਬ ਦੇ ਕਰੀਬ 9 ਜ਼ਿਲ੍ਹਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ ਪਰ ਪਠਾਨਕੋਟ ਨੂੰ ਛੱਡ ਕੇ ਕਿਸੇ ਹੋਰ ਜ਼ਿਲ੍ਹੇ 'ਚ ਬਾਰਸ਼ ਦਰਜ ਨਹੀਂ ਹੋਈ। ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਇਹ ਵੀ ਪੜ੍ਹੋ : PSEB ਨੇ ਐਲਾਨਿਆ 10ਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਨਤੀਜਾ, ਇਕ ਕਲਿੱਕ 'ਤੇ ਚੈੱਕ ਕਰੋ Result
ਮੌਸਮ ਵਿਭਾਗ ਮੁਤਾਬਕ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਆਲੇ-ਦੁਆਲੇ ਉੱਪਰਲੇ ਵਾਯੂਮੰਡਲ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਇਸ ਦਾ ਪ੍ਰਭਾਵ ਪੰਜਾਬ ਦੇ ਮੌਸਮ ’ਤੇ ਵੀ ਪੈ ਰਿਹਾ ਹੈ। ਇਸ ਦੇ ਨਾਲ ਹੀ ਮਾਨਸੂਨ ਟ੍ਰਫ ਅੰਮ੍ਰਿਤਸਰ ਅਤੇ ਪਟਿਆਲਾ ਦੇ ਇਲਾਕਿਆਂ ਵਿੱਚੋਂ ਲੰਘ ਰਿਹਾ ਹੈ, ਜਿਸ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਬੱਦਲ ਬਣਨ ਅਤੇ ਮੀਂਹ ਪੈਣ ਦੀ ਸਥਿਤੀ ਬਣ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
