ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਤਿਆਰੀ, ਇਸ ਫਾਰਮੂਲੇ ’ਤੇ ਕੀਤਾ ਜਾ ਰਿਹਾ ਕੰਮ

Sunday, Dec 24, 2023 - 06:24 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਤਿਆਰੀ, ਇਸ ਫਾਰਮੂਲੇ ’ਤੇ ਕੀਤਾ ਜਾ ਰਿਹਾ ਕੰਮ

ਜਲੰਧਰ (ਅਨਿਲ ਪਾਹਵਾ) : ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਭਾਜਪਾ ਵੱਖ-ਵੱਖ ਸੂਬਿਆਂ ਵਿਚ ਆਪਣੀ ਰਣਨੀਤੀ ਨੂੰ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਕਰ ਰਹੀ ਹੈ। ਉੱਤਰ ਪ੍ਰਦੇਸ਼ ’ਚ ਭਾਜਪਾ 2024 ’ਚ ਸਫਲਤਾ ਹਾਸਲ ਕਰਨ ਲਈ ਵੱਖਰੇ ਢੰਗ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿਚ ਇੱਥੇ ਭਾਜਪਾ ਨੇ 16 ਸੀਟਾਂ ਹਾਰੀਆਂ ਸਨ। ਪਾਰਟੀ ਨੂੰ 80 ਵਿਚੋਂ 62 ਸੀਟਾਂ ਮਿਲੀਆਂ ਸਨ, ਜਦੋਂਕਿ 2 ਸੀਟਾਂ ਪਾਰਟੀ ਦੇ ਸਹਿਯੋਗੀ ‘ਅਪਨਾ ਦਲ’ ਨੂੰ ਹਾਸਲ ਹੋਈਆਂ ਸਨ। ਇਸ ਵਾਰ ਪਾਰਟੀ ਨੇ ਚੋਣਾਂ ਵਿਚ ਸਫਲਤਾ ਹਾਸਲ ਕਰਨ ਲਈ ‘ਨਮੋ’ ਫਾਰਮੂਲਾ ਲਾਂਚ ਕੀਤਾ ਹੈ, ਜਿਸ ਰਾਹੀਂ ਪਾਰਟੀ ਉੱਤਰ ਪ੍ਰਦੇਸ਼ ਵਿਚ ਕਲੀਨ ਸਵੀਪ ਕਰਨ ਦੇ ਮੋਡ ’ਚ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਡੀ. ਜੀ. ਪੀ. ਨੇ ਜਾਰੀ ਕੀਤੇ ਸਖ਼ਤ ਹੁਕਮ

ਭਾਜਪਾ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਰਟੀ ਦਾ ਟੀਚਾ ਯੂਥ ਨੂੰ ਆਪਣੇ ਨਾਲ ਜੋੜਨਾ ਹੈ, ਜਿਸ ਲਈ ‘ਨਮੋ’ ਐਪ ਦਾ ਸਹਾਰਾ ਲਿਆ ਜਾ ਰਿਹਾ ਹੈ। ਇਸ ਐਪ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਏਜੰਡੇ ਨੂੰ ਲੋਕਾਂ ਤਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੀ ਮਦਦ ਨਾਲ ਯੂਥ ਨੂੰ ਜੋੜਿਆ ਜਾ ਰਿਹਾ ਹੈ, ਜਿਸ ਵਿਚ ਵਿਕਸਿਤ ਭਾਰਤ ਦੇ ਬ੍ਰਾਂਡ ਅੰਬੈਸਡਰ ਵਜੋਂ ਨੌਜਵਾਨਾਂ ਨੂੰ ਰਜਿਸਟਰਡ ਕੀਤਾ ਜਾ ਰਿਹਾ ਹੈ। ਇਸ ਕੋਸ਼ਿਸ਼ ’ਚ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ’ਤੇ ਖਾਸ ਤੌਰ ’ਤੇ ਟਾਰਗੈੱਟ ਕੀਤਾ ਜਾ ਰਿਹਾ ਹੈ। ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਕੇਂਦਰੀ ਮੰਤਰੀਆਂ ਤੋਂ ਲੈ ਕੇ ਭਾਜਪਾ ਦੇ ਸੀਨੀਅਰ ਨੇਤਾ ਤਕ ਕੇਂਦਰ ਤੇ ਉੱਤਰ ਪ੍ਰਦੇਸ਼ ਸਰਕਾਰ ਦੀਆਂ ਲੋਕ-ਲੁਭਾਉਣੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਦੱਸ ਰਹੇ ਹਨ। ਇਸੇ ਮੁਹਿੰਮ ਤਹਿਤ ਭਾਜਪਾ ਦਾ ਕਿਸਾਨ ਮੋਰਚਾ ‘ਨਮੋ ਕਬੱਡੀ’ ਟੂਰਨਾਮੈਂਟ ਦਾ ਆਯੋਜਨ ਕਰ ਰਿਹਾ ਹੈ, ਜੋ ਕਿ ਜ਼ਿਲ੍ਹਾ ਪੱਧਰ ’ਤੇ ਹੋਵੇਗਾ। ਇਹ ਟੂਰਨਾਮੈਂਟ ਦੇਸ਼ ਭਰ ਵਿਚ ਹੋਣਾ ਹੈ ਪਰ ਉੱਤਰ ਪ੍ਰਦੇਸ਼ ’ਚ ਇਸ ਟੂਰਨਾਮੈਂਟ ਰਾਹੀਂ ਇਕ ਵਾਰ ਮੁੜ ਯੂਥ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉੱਥੇ 90 ਭਾਜਪਾ ਜ਼ਿਲ੍ਹਿਆਂ ਵਿਚ ਇਸ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਇਕ ਹੋਰ ਵੱਡਾ ਹਾਦਸਾ, ਐੱਮ. ਬੀ. ਬੀ. ਐੱਸ. ਕਰ ਰਹੇ ਦੋ ਵਿਦਿਆਰਥੀਆਂ ਦੀ ਮੌਤ

ਇਹ ਟੂਰਨਾਮੈਂਟ 25 ਨਵੰਬਰ ਨੂੰ ਸ਼ੁਰੂ ਹੋਇਆ ਸੀ ਅਤੇ 10 ਦਸੰਬਰ ਤਕ ਇਸ ਵਿਚ 45 ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਸੇ ਟੂਰਨਾਮੈਂਟ ਸਬੰਧੀ ਲਖਨਊ ’ਚ ਇਕ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਚੈਂਪੀਅਨ ਤੇ ਰਨਰਅਪ ਟੀਮਾਂ ਨੂੰ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਆਯੋਜਨ ਦੌਰਾਨ ਲਗਭਗ 1500 ਖਿਡਾਰੀਆਂ ਨੂੰ ਸੱਦਾ ਭੇਜਿਆ ਜਾ ਰਿਹਾ ਹੈ। ਸੂਬੇ ਦੇ ਲਗਭਗ 45 ਹਜ਼ਾਰ ਖਿਡਾਰੀਆਂ ਦਾ ਡਾਟਾ ‘ਸਰਲ’ ਨਾਂ ਦੀ ਐਪ ਰਾਹੀਂ ਭਾਜਪਾ ਨੇਤਾਵਾਂ ਨੂੰ ਮੁਹੱਈਆ ਕਰਾਇਆ ਗਿਆ ਹੈ, ਜਿਸ ਦੇ ਰਾਹੀਂ ਭਾਜਪਾ ਵਰਕਰ ਇਨ੍ਹਾਂ ਨਾਲ ਸੰਪਰਕ ਕਰ ਸਕਣਗੇ। ਇਨ੍ਹਾਂ ਸਾਰੀਆਂ ਮੁਹਿੰਮਾਂ ਤਹਿਤ ਭਾਜਪਾ ਦੇ ਵਰਕਰਾਂ ਤੇ ਨੇਤਾਵਾਂ ਵਲੋਂ ਹੁਣ ਤਕ ਲਗਭਗ 20 ਲੱਖ ਵੋਟਰਾਂ ਨਾਲ ਸੰਪਰਕ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਜਾਂ ਤਾਂ ਹੁਣ ਟਾਂਡਿਆਂ ਵਾਲੀ ਰਹੇਗੀ ਤੇ ਜਾਂ ਫਿਰ ਭਾਂਡਿਆਂ ਵਾਲੀ ਰਹੇਗੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News