ਕਿਸਾਨ ਆਗੂਆਂ ਦੀ ਐਮਰਜੈਂਸੀ ਪ੍ਰੈੱਸ ਕਾਨਫਰੰਸ, 2 ਦਿਨ ਤੱਕ ਦਿੱਲੀ ਕੂਚ ਰੋਕਣ ਦਾ ਕੀਤਾ ਐਲਾਨ (ਵੀਡੀਓ)

Wednesday, Feb 21, 2024 - 08:08 PM (IST)

ਕਿਸਾਨ ਆਗੂਆਂ ਦੀ ਐਮਰਜੈਂਸੀ ਪ੍ਰੈੱਸ ਕਾਨਫਰੰਸ, 2 ਦਿਨ ਤੱਕ ਦਿੱਲੀ ਕੂਚ ਰੋਕਣ ਦਾ ਕੀਤਾ ਐਲਾਨ (ਵੀਡੀਓ)

ਨੈਸ਼ਨਲ ਡੈਸਕ- ਅੱਜ ਕਿਸਾਨ ਆਗੂਆਂ ਵੱਲੋਂ ਐਮਰਜੈਂਸੀ ਪ੍ਰੈੱਸ ਕਾਨਫਰੰਸ ਰੱਖੀ ਗਈ, ਜਿਸ 'ਚ ਗੱਲਬਾਤ ਕਰਦੇ ਹੋਏ ਸਰਵਣ ਸਿੰਘ ਪੰਧੇਰ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨਾ ਤਾਂ ਸਾਡੀਆਂ ਮੰਗਾਂ ਮੰਗਦੀ ਹੈ ਤੇ ਨਾ ਹੀ ਸਾਨੂੰ ਅੱਗੇ ਲੰਘਣ ਦਿੱਤਾ ਜਾ ਰਿਹਾ ਹੈ। 

ਇਸ ਤੋਂ ਬਾਅਦ ਸਰਵਣ ਪੰਧੇਰ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਗੋਲ਼ੀਬਾਰੀ ਦੌਰਾਨ ਨੌਜਵਾਨ ਸ਼ੁਭਕਰਨ ਦੇ ਅਕਾਲ ਚਲਾਣਾ ਕਰ ਜਾਣ ਮਗਰੋਂ ਭਲਕੇ ਅਤੇ ਪਰਸੋਂ ਨੂੰ ਬਾਰਡਰ 'ਤੇ ਕਿਸਾਨਾਂ ਵੱਲੋਂ ਸ਼ਾਂਤੀ ਰੱਖੀ ਜਾਵੇਗੀ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰ ਕੇ ਅੱਗੇ ਦੀ ਕਾਰਵਾਈ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੁਝ ਵਿਅਕਤੀ ਅੰਦੋਲਨ 'ਚ ਭੇਜੇ ਜਾ ਰਹੇ ਹਨ, ਜੋ ਕਿ ਕਿਸਾਨਾਂ ਨੂੰ ਭੜਕਾ ਰਹੇ ਹਨ।

ਪ੍ਰੈੱਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰੈੱਸ ਅਤੇ ਮੀਡੀਆ ਉਨ੍ਹਾਂ ਦੀ ਆਵਾਜ਼ ਨੂੰ ਦੁਨੀਆ ਦੇ ਹਰ ਕੋਨੇ 'ਚ ਪਹੁੰਚਾਉਣ 'ਚ ਵੱਡੀ ਭੂਮਿਕਾ ਨਿਭਾ ਰਹੀ ਹੈ। ਇਸ ਕਾਰਨ ਉਹ ਪ੍ਰੈੱਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੈੱਸ ਦੇ ਕਰਮਚਾਰੀ ਵਰ੍ਹਦੇ ਅੱਥਰੂ ਗੈਸ ਦੇ ਗੋਲ਼ਿਆਂ 'ਚ ਵੀ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਨੇ ਇਸ ਲਈ ਉਨ੍ਹਾਂ ਨੇ ਮੀਡੀਆ ਦਾ ਧੰਨਵਾਦ ਕੀਤਾ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News