ਪੰਜਾਬ ''ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ...

Tuesday, Jun 16, 2026 - 09:54 AM (IST)

ਪੰਜਾਬ ''ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ...

ਲੁਧਿਅਣਾ (ਖੁਰਾਣਾ) : ਪੰਜਾਬ 'ਚ ਬਿਜਲੀ ਵਿਭਾਗ ਦੇ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਕਾਰਨ ਸੂਬੇ ਭਰ ਦੇ ਖ਼ਪਤਕਾਰਾਂ ਨੂੰ ਬਿਜਲੀ ਦੇ ਬਿੱਲ ਜਾਰੀ ਨਹੀਂ ਹੋ ਰਹੇ ਹਨ। ਇਸ ਕਾਰਨ ਆਮ ਲੋਕਾਂ 'ਚ ਭਾਰੀ ਚਿੰਤਾ ਪਾਈ ਜਾ ਰਹੀ ਹੈ ਕਿਉਂਕਿ ਹੜਤਾਲ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੋਟਾ ਬਿੱਲ ਇਕੱਠਾ ਆਉਣ ਦਾ ਡਰ ਸਤਾ ਰਿਹਾ ਹੈ। ਨਿਯਮਾਂ ਮੁਤਾਬਕ ਘਰੇਲੂ ਖ਼ਪਤਕਾਰਾਂ ਨੂੰ 2 ਮਹੀਨਿਆਂ 'ਚ 600 ਯੂਨਿਟ ਬਿਜਲੀ ਮੁਫ਼ਤ ਮਿਲਦੀ ਹੈ। ਜੇਕਰ ਹੜਤਾਲ ਲੰਬੀ ਚੱਲੀ ਅਤੇ ਰੀਡਿੰਗ ਇਕੱਠੀ ਲਈ ਗਈ ਤਾਂ ਖ਼ਪਤ 600 ਯੂਨਿਟ ਤੋਂ ਟੱਪ ਸਕਦੀ ਹੈ, ਜਿਸ ਨਾਲ ਮੁਫ਼ਤ ਬਿਜਲੀ ਦੀ ਸਹੂਲਤ ਖ਼ਤਮ ਹੋ ਜਾਵੇਗੀ ਅਤੇ ਲੋਕਾਂ ਨੂੰ ਭਾਰੀ ਬਿੱਲ ਭਰਨੇ ਪੈਣਗੇ।

ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਬੱਚਿਆਂ ਨੂੰ ਲੈ ਕੇ ਆਈ ਹੈਰਾਨ ਕਰਦੀ ਰਿਪੋਰਟ, ਹੋਇਆ ਵੱਡਾ ਖ਼ੁਲਾਸਾ

ਪਾਵਰਕਾਮ ਵੱਲੋਂ ਖ਼ਪਤਕਾਰਾਂ ਨੂੰ ਐਵਰੇਜ ਬਿੱਲ ਭੇਜੇ ਜਾ ਰਹੇ ਹਨ, ਜੋ ਕਿ ਅਸਲ ਖ਼ਪਤ ਨਾਲੋਂ ਜਾਂ ਤਾਂ ਬਹੁਤ ਘੱਟ ਹਨ ਜਾਂ ਬਹੁਤ ਜ਼ਿਆਦਾ। ਇਸ ਕਾਰਨ ਲੋਕ ਮੀਟਰਾਂ ਦੀਆਂ ਫੋਟੋਆਂ ਅਤੇ ਵੀਡੀਓਜ਼ ਲੈ ਕੇ ਬਿੱਲ ਠੀਕ ਕਰਵਾਉਣ ਲਈ ਪਾਵਰਕਾਮ ਦੇ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਬਿੱਲ ਜਾਰੀ ਨਾ ਹੋਣ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਕਰੋੜਾਂ ਰੁਪਏ ਦਾ ਰੈਵੇਨਿਊ ਰੁਕ ਗਿਆ ਹੈ। ਪੰਜਾਬ ਭਰ ਦੇ ਕਰੀਬ 2500 ਮੀਟਰ ਰੀਡਰ 15 ਮਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਹਨ। 15 ਜੂਨ ਨੂੰ ਪਾਵਰਕਾਮ ਮੈਨੇਜਮੈਂਟ ਤੇ ਮੁਲਾਜ਼ਮਾਂ ਵਿਚਕਾਰ ਹੋਈ ਬੈਠਕ ਬੇਸਿੱਟਾ ਰਹੀ।

ਇਹ ਵੀ ਪੜ੍ਹੋ : ਪਾਵਰਕਾਮ ਨੇ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ! ਬਿਜਲੀ ਮੀਟਰਾਂ ਨੂੰ ਲੈ ਕੇ ਤੁਰੰਤ ਕੀਤੀ ਕਾਰਵਾਈ

ਮੈਨੇਜਮੈਂਟ ਨੇ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਪਰ ਮੁਲਾਜ਼ਮਾਂ ਨੇ ਸਾਫ਼ ਕਰ ਦਿੱਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਪੱਕਾ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਹੜਤਾਲ ਜਾਰੀ ਰਹੇਗੀ। ਪਾਵਰਕਾਮ ਦੇ ਸੁਵਿਧਾ ਕੇਂਦਰਾਂ ’ਚ ਤਾਇਨਾਤ ਟ੍ਰਸਕੋ ਯੂਨੀਅਨ ਦੇ 1500 ਹੋਰ ਮੁਲਾਜ਼ਮ ਵੀ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ 16 ਜੂਨ ਤੋਂ ਹੜਤਾਲ 'ਤੇ ਜਾਣ ਦੀ ਤਿਆਰੀ 'ਚ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦਾ ਬਿਜਲੀ ਸਿਸਟਮ ਪੂਰੀ ਤਰ੍ਹਾਂ ਪਟੜੀ ਤੋਂ ਉੱਤਰ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News