DM ਮੌਤ ਮਾਮਲੇ 'ਚ 'ਆਪ' ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਚੰਡੀਗੜ੍ਹ ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ

Sunday, Mar 22, 2026 - 01:51 PM (IST)

DM ਮੌਤ ਮਾਮਲੇ 'ਚ 'ਆਪ' ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਚੰਡੀਗੜ੍ਹ ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ

ਚੰਡੀਗੜ੍ਹ : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ 'ਚ ਵਿਰੋਧੀ ਧਿਰਾਂ ਵਲੋਂ 'ਆਪ' ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰਾਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੀਆਂ ਹਨ ਅਤੇ ਚੰਡੀਗੜ੍ਹ ਪੁਲਸ ਵਲੋਂ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਵਲੋਂ ਅੱਗੇ ਵੱਧਣ ਲਈ ਬੈਰੀਕੇਡ ਤੋੜ ਦਿੱਤੇ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ।

ਇਹ ਵੀ ਪੜ੍ਹੋ : ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)

ਡੀ. ਐੱਮ. ਮੌਤ ਮਾਮਲੇ 'ਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੀਆਂ ਪਾਰਟੀਆਂ ਦੇ ਕਾਰਕੁੰਨਾਂ ਵਲੋਂ 'ਆਪ' ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

ਮਰਹੂਮ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


author

Babita

Content Editor

Related News