ਪੰਜਾਬ ਯੂਨੀਵਰਸਿਟੀ 'ਚ ਅੱਜ ਵੱਡਾ ਪ੍ਰਦਰਸ਼ਨ, ਪੁਲਸ ਛਾਉਣੀ 'ਚ ਬਦਲਿਆ ਪੂਰਾ ਕੈਂਪਸ (ਵੀਡੀਓ)
Monday, Nov 10, 2025 - 10:33 AM (IST)
ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਯੂਨੀਵਰਸਿਟੀ ਵਿਖੇ ਸੈਨੇਟ ਚੋਣਾਂ ਕਰਵਾਉਣ ਲਈ 10 ਨਵੰਬਰ ਮਤਲਬ ਕਿ ਅੱਜ ਵੱਡੇ ਪੱਧਰ ’ਤੇ ਇਕੱਤਰਤਾ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਵਿਦਿਆਰਥੀ ਜੱਥੇਬੰਦੀਆਂ ਦੇ ਸੱਦੇ ’ਤੇ ਵੱਡੀ ਗਿਣਤੀ ’ਚ ਲੋਕਾਂ ਵਲੋਂ ਸ਼ਿਰੱਕਤ ਕਰਨ ਦੀ ਸੰਭਾਵਨਾ ਹੈ। ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਨੂੰ ਪਹਿਲਾਂ ਹੀ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਅਧਿਆਪਕ ਜੱਥੇਬੰਦੀਆਂ ਸਮੇਤ ਭਾਜਪਾ ਤੋਂ ਬਿਨਾਂ ਸਾਰੀਆਂ ਮੁੱਖ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
ਹਾਲਾਂਕਿ ਸੈਨੇਟ ’ਚ ਢਾਂਚਾਗਤ ਤਬਦੀਲੀਆ ਨੂੰ ਰੱਦ ਕਰਵਾਉਣ ਸਬੰਧੀ ਵਿਦਿਆਰਥੀਆਂ ਦੀ ਮੰਗ ਨੂੰ ਪਹਿਲਾਂ ਹੀ ਸਿੱਖਿਆ ਮੰਤਰਾਲਾ ਮੰਨ ਚੁੱਕਿਆ ਹੈ ਪਰ ਵਿਦਿਆਰਥੀਆਂ ਦੀ ਦੂਜੀ ਮੰਗ ਹੈ ਕਿ ਕੇਂਦਰ ਇਸ ਦੇ ਨਾਲ ਹੀ ਸੈਨੇਟ ਚੋਣਾਂ ਕਰਵਾਉਣ ਦੀ ਮਿਤੀ ਦਾ ਵੀ ਐਲਾਨ ਕਰੇ, ਉਸ ਤੋਂ ਬਾਅਦ ਪ੍ਰਦਰਸ਼ਨ ਵਾਪਸ ਲਿਆ ਜਾਵੇਗਾ। ਯੂ. ਟੀ. ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ’ਚ ਹਿੱਸਾ ਲੈਣ ਆ ਰਹੇ ਲੋਕਾਂ ਨੂੰ ਚੰਡੀਗੜ੍ਹ ਦੀਆਂ ਹੱਦਾਂ ’ਤੇ ਹੀ ਰੋਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਇਸ ਤੋਂ ਇਲਾਵਾ ਯੂਨੀਵਰਸਿਟੀ ਪ੍ਰਸ਼ਾਸਨ ਨੇ ਸ਼ਾਂਤਮਈ ਮਾਹੌਲ ਯਕੀਨੀ ਬਣਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਯੂਨੀਵਰਸਿਟੀ ਨੇ ਇਸ ਇੱਕਠ ਦੇ ਮੱਦੇਨਜ਼ਰ 10 ਤੇ 11 ਨਵੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਦੋ ਦਿਨ ਯੂਨੀਵਰਸਿਟੀ ’ਚ ਵਿੱਦਿਅਕ ਤੇ ਪ੍ਰਸ਼ਾਸ਼ਨਿਕ ਗਤੀਵਿਧੀਆਂ ਪੂਰੀ ਤਰ੍ਹਾਂ ਬੰਦ ਰਹਿਣਗੀਆ। ਇਸ ਤੋਂ ਇਲਾਵਾ ਯੂਨੀਵਰਸਿਟੀ ਅੰਦਰ ਬਾਹਰੀ ਲੋਕਾਂ ਦੇ ਦਾਖ਼ਲ ਹੋਣ ’ਤੇ ਵੀ ਪੂਰਨ ਤੌਰ ’ਤੇ ਰੋਕ ਲਾ ਦਿੱਤੀ ਗਈ ਹੈ। ਯੂਨੀਵਰਸਿਟੀ ਦੇ ਤਿੰਨੋਂ ਗੇਟ ਬੰਦ ਰਹਿਣ ਦੀ ਸੰਭਾਵਨਾ ਹੈ। ਯੂਨੀਵਰਸਿਟੀ ’ਚ ਵੱਡੀ ਗਿਣਤੀ ’ਚ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਬਿਨਾਂ ਆਈ. ਡੀ. ਕਾਰਡ ਦੇ ਕਿਸੇ ਵੀ ਵਿਅਕਤੀ ਦੀ ਯੂਨੀਵਰਸਿਟੀ 'ਚ ਐਂਟਰੀ ਨਹੀਂ ਹੋ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
