ਦਿੱਲੀ ਦੇ ਸਿਹਤ ਮਾਡਲ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕੇਜਰੀਵਾਲ ’ਤੇ ਚੁੱਕੇ ਵੱਡੇ ਸਵਾਲ
Monday, Dec 20, 2021 - 07:49 PM (IST)
ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕੇ ਦਿੱਲੀ ਦੇ ਸਿਹਤ ਮਾਡਲ ਨੂੰ ਲੈ ਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਦਿੱਲੀ ’ਚ ਤੁਹਾਡੀ ਸਰਕਾਰ ਦੀ ਲਾਪ੍ਰਵਾਹੀ ਕਾਰਨ ਮੁਹੱਲਾ ਕਲੀਨਿਕ ’ਚ 3 ਬੱਚਿਆਂ ਦੀ ਜਾਨ ਚਲੀ ਗਈ।
ਇਹ ਵੀ ਪੜ੍ਹੋ : ਸਿੱਧੂ ਦੇ ਹੱਕ ’ਚ ਡਟੇ ਨਵਤੇਜ ਚੀਮਾ, ਰਾਣਾ ਗੁਰਜੀਤ ਨੂੰ ਦਿੱਤਾ ਜਵਾਬ
ਮਜੀਠੀਆ ਨੇ ਕਿਹਾ ਕਿ ਇਸ ਘਟਨਾ ਨੇ ਦਿੱਲੀ ਦੇ ਸਿਹਤ ਮਾਡਲ ਦੀ ਅਖੌਤੀ ਸਫਲਤਾ ਦਾ ਪਰਦਾਫਾਸ਼ ਕਰ ਦਿੱਤਾ ਹੈ। ਮਜੀਠੀਆ ਨੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਾਸੀਆਂ ਲਈ ਕੀਤੇ ਗਾਰੰਟੀਆਂ ਦੇ ਐਲਾਨ ’ਤੇ ਤੰਜ ਕੱਸਦਿਆਂ ਕਿਹਾ ਕਿ ਤੁਸੀਂ ਦਿੱਲੀ ’ਚ ਸਹੂਲਤਾਂ ਦੇਣ ਦੀ ਬਜਾਏ ਦੂਜੇ ਸੂਬਿਆਂ ਦੇ ਲੋਕਾਂ ਨੂੰ ਮੂਰਖ ਬਣਾ ਕੇ ਸੱਤਾ ਹਥਿਆਉਣ ਲਈ ਜਾਅਲੀ ਗਾਰੰਟੀਆਂ ਦੇ ਰਹੇ ਹੋ। ਜ਼ਿਕਰਯੋਗ ਹੈ ਕਿ ਦਿੱਲੀ ’ਚ ਮੁਹੱਲਾ ਕਲੀਨਿਕ ’ਚ 3 ਬੱਚਿਆਂ ਦੀ ਮੌਤ ਹੋ ਗਈ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ