ਧਾਰਮਿਕ ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ 'ਤੇ ਖੜ੍ਹੇ ਹੋਏ ਵੱਡੇ ਸਵਾਲ
Tuesday, Dec 03, 2024 - 12:39 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਭੁਗਤਣ ਦੌਰਾਨ ਉਨ੍ਹਾਂ ਦੇ ਨਾਲ ਤਾਇਨਾਤ ਭਾਰੀ ਸੁਰੱਖਿਆ ਫੋਰਸ ਨੂੰ ਲੈ ਕੇ ਸੰਗਤਾਂ ਵਿੱਚ ਕਾਫੀ ਰੋਸ ਪਾਇਆ ਗਿਆ। ਉੱਥੇ ਹੀ ਪੱਤਰਕਾਰਾਂ ਨਾਲ ਵੀ ਉਨ੍ਹਾਂ ਦੀ ਸਕਿਓਰਿਟੀ ਵੱਲੋਂ ਧੱਕੇਸ਼ਾਹੀ ਕੀਤੀ ਗਈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਆਪਣੀ ਧਾਰਮਿਕ ਸਜ਼ਾ ਪੂਰੀ ਕਰਨ ਲਈ ਜਿੱਥੇ ਸੁਖਬੀਰ ਸਿੰਘ ਬਾਦਲ ਵੀਲ੍ਹ ਚੇਅਰ ’ਤੇ ਬੈਠੇ ਨਜ਼ਰ ਆਏ, ਉੱਥੇ ਹੀ ਉਨਾਂ ਦੇ ਚਾਰ-ਚੁਫੇਰੇ ਸੁਖਬੀਰ ਦੀ ਸਕਿਓਰਿਟੀ ਨੇ ਉਨਾਂ ਨੂੰ ਘੇਰੀ ਰੱਖਿਆ। ਇਸ ਦੌਰਾਨ ਜਦੋਂ ਪੱਤਰਕਾਰਾਂ ਨੂੰ ਉਨ੍ਹਾਂ ਦਾ ਕੰਮ ਕਰਨ ਵਿੱਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਤਾਂ ਪੱਤਰਕਾਰਾਂ ਨੇ ਇਸ ਸੰਬੰਧੀ ਗਿਆਨੀ ਹਰਪ੍ਰੀਤ ਸਿੰਘ ਨੂੰ ਸਵਾਲ ਕੀਤੇ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਪੱਤਰਕਾਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਜ਼ਾ ਦੌਰਾਨ ਵੀ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪੁਲਸ ਫੋਰਸ ਅਤੇ ਸਕਿਓਰਿਟੀ ਤਾਇਨਾਤ ਹੈ, ਇਸ ਬਾਰੇ ਤੁਹਾਡਾ ਕੀ ਕਹਿਣਾ ਹੈ। ਜਵਾਬ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਨਹੀਂ ਪਤਾ ਪਰ ਇਹ ਗੱਲ ਉਹ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਧਿਆਨ ਵਿਚ ਜ਼ਰੂਰ ਲਿਆਉਣਗੇ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਈ ਤਨਖਾਹੀਆ ਸਜ਼ਾ ਦੌਰਾਨ ਅੱਜ ਸੁਖਬੀਰ ਬਾਦਲ ਇੱਕ ਘੰਟੇ ਲਈ ਦਰਬਾਰ ਸਾਹਿਬ ਦੇ ਬਾਹਰ ਬਰਛਾ ਫੜ ਕੇ ਸੇਵਾ ਕਰਦੇ ਦਿਖਾਈ ਦਿੱਤੇ। ਪਰ ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪੁਲਸ ਫੋਰਸ ’ਤੇ ਸਕਿਓਰਿਟੀ ਵੀ ਤਾਇਨਾਤ ਰਹੀ, ਜਿਸ ਕਾਰਨ ਨਿਮਾਣੇ ਸਿੱਖ ਵਜੋਂ ਸੇਵਾ ਕਰਨ ਦੀ ਬਜਾਏ ਉਹ ਵੀ.ਆਈ.ਪੀ. ਕਲਚਰ ਵਿੱਚ ਧਾਰਮਿਕ ਸਜ਼ਾ ਨਿਭਾਉਂਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਆਗੂਆਂ ਨੂੰ ਸੁਣਾਈ ਪਖਾਨੇ ਸਾਫ਼ ਕਰਨ ਦੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8