ਜਲੰਧਰ ’ਚ ਕੀਤੀ ਜਾ ਰਹੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿੱਲਾ ਦੇਵੇਗੀ: ਬੀਬੀ ਕਾਕੜਾ

09/11/2019 5:39:25 PM

ਭਵਾਨੀਗੜ੍ਹ (ਕਾਂਸਲ)—ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖੀ ਦੀ ਭਾਵਨਾ ਕਾਰਨ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਦੇ ਚਲਦਿਆਂ ਹੀ ਪੰਜਾਬ ਸੁਬਾਰਡੀਨੇਟਰ ਸਰਵਿਸਿਜ਼ ਫੈਡਰੇਸ਼ਨ ਵੱਲੋਂ 14 ਸਤੰਬਰ ਨੂੰ ਜਲੰਧਰ ਵਿਖੇ ਪੰਜਾਬ ਸਰਕਾਰ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ ਸਰਕਾਰ ਦੀਅ ਜੜ੍ਹਾਂ ਹਿਲਾ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇਥੇ ਫ਼ੈਡਰੇਸ਼ਨ ਦੀ ਸੂਬਾ ਆਗੂ ਬੀਬੀ ਰਾਜਿੰਦਰ ਕੌਰ ਕਾਕੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾ ਦੱਸਿਆ ਕਿ ਇਸ ਮਹਾ ਰੈਲੀ ’ਚ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚੋਂ ਭਾਰੀ ਗਿਣਤੀ ’ਚ ਮੁਲਾਜ਼ਮ ਪਹੁੰਚਣਗੇ। ਇਸ ਮੌਕੇ ’ਤੇ ਜਿਲ੍ਹਾ ਪ੍ਰਧਾਨ ਰਾਮ ਸਰੂਪ ਨੇ ਦੱਸਿਆ ਕਿ ਸਟੇਟ ਕਮੇਟੀ ਵੱਲੋਂ 3 ਪੜਾਵੀ ਸੰਘਰਸ਼ਾਂ ਤਹਿਤ ਇਹ ਅਖ਼ੀਰਲੇ ਪੜਾਅ ਦੀ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ’ਚ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਪੂਰੇ ਪੰਜਾਬ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਮੁਲਾਜ਼ਮ ਪਹੁੰਚ ਰਹੇ ਹਨ। ਇਸ ਮਹਾਂ ਰੈਲੀ ਨੂੰ ਕਾਮਯਾਬ ਕਰਨ ਲਈ ਅਤੇ ਵਰਕਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਲਗਾਉਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਂ ਰੈਲੀ ’ਚ ਵੱਡੀ ਗਿਣਤੀ ’ਚ ਜਰੂਰ ਪਹੁੰਚਣ। 

ਇਸ ਮੌਕੇ ਉਨ੍ਹਾਂ ਦੇ ਨਾਲ ਰਾਮਪਾਲ ਸੰਗਰੂਰ, ਭਜਨ ਕੌਰ, ਸੰਦੀਪ ਕੌਰ ਚੰਨੋਂ, ਦਰਸ਼ਨ ਕੌਰ ਦਿਆਲਪੁਰਾ, ਸੁਖਦੇਵ ਸਿੰਘ ਚੰਗਾਲੀਵਾਲਾ, ਮਾਲਵਿੰਦਰ ਸਿੰਘ ਸੰਧੂ, ਭਰਪੂਰ ਸਿੰਘ ਛਾਜਲੀ, ਭਿੰਦਰ ਸਿੰਘ, ਅਨਿਲ ਕੁਮਾਰ, ਗੁਰਤੇਜ ਸਿੰਘ ਭੜ੍ਹੋ, ਕਰਮਵੀਰ ਸਿੰਘ ਕਣਕਵਾਲ, ਜਗਮੇਲ ਸਿੰਘ ਬਿੱਟੂ, ਹਰਦੀਪ ਸਿੰਘ ਨਰੈਣਗੜ੍ਹ ਅਤੇ ਰਾਪਾਲ ਸਿੰਘ ਘਰਾਚੋਂ ਵੀ ਮੌਜੂਦ ਸਨ।  

Iqbalkaur

This news is Content Editor Iqbalkaur