ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

Wednesday, Jul 08, 2026 - 04:48 PM (IST)

ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਫਿਰੋਜ਼ਪੁਰ/ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ ਕਿਉਂਕਿ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਵਲੋਂ 19 ਡਿਪੂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਵਾਰੀਆਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਵਾਧੇ ਦਾ ਭਰੋਸਾ ਦਿੱਤਾ ਗਿਆ ਸੀ ਪਰ ਵਿਭਾਗ ਦੇ ਅਧਿਕਾਰੀਆਂ ਵਲੋਂ ਅਜੇ ਤੱਕ ਤਨਖ਼ਾਹਾਂ 'ਚ ਵਾਧਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ ਡਿਪੂਆਂ 'ਤੇ...

ਇਸ ਕਾਰਨ ਮਜਬੂਰੀ 'ਚ ਉਨ੍ਹਾ ਨੂੰ ਹੜਤਾਲ 'ਤੇ ਬੈਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਪਾਸੇ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ 'ਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਹੜਤਾਲ ਕਾਰਨ ਜ਼ਿਆਦਾਤਰ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਨਵੀਂ ਤਾਰੀਖ਼

ਇਸ ਦੇ ਨਾਲ ਦੂਜੇ ਸੂਬਿਆਂ 'ਚ ਜਾਣ ਵਾਲੀਆਂ ਬੱਸਾਂ ਦੇ ਮੁਲਾਜ਼ਮ ਆਪਣੇ ਰੂਟ ਪੂਰੇ ਕਰਨ ਤੋਂ ਬਾਅਦ ਹੜਤਾਲ 'ਚ ਸ਼ਾਮਲ ਹੋਣਗੇ। ਬੱਸਾਂ ਦੀ ਹੜਤਾਲ ਕਾਰਨ ਵੱਡੀ ਗਿਣਤੀ 'ਚ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News