ਪੰਜਾਬ 'ਚ ਗਰਮੀ ਪੈਣ ਨੂੰ ਲੈ ਕੇ ਵੱਡੀ ਅਪਡੇਟ, ਅਗਲੇ 5 ਦਿਨਾਂ ਲਈ ਜਾਰੀ ਹੋਈ ਭਵਿੱਖਬਾਣੀ

Sunday, Mar 30, 2025 - 09:26 AM (IST)

ਪੰਜਾਬ 'ਚ ਗਰਮੀ ਪੈਣ ਨੂੰ ਲੈ ਕੇ ਵੱਡੀ ਅਪਡੇਟ, ਅਗਲੇ 5 ਦਿਨਾਂ ਲਈ ਜਾਰੀ ਹੋਈ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਸੂਬੇ ਦਾ ਤਾਪਮਾਨ ਵੀ ਵੱਧ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣ ਲੱਗੇਗਾ। ਸੂਬੇ 'ਚ ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਤੋਂ ਪੰਜਾਬ ਦੇ ਤਾਪਮਾਨ 'ਚ ਦੁਬਾਰਾ ਵਾਧਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਖੜ੍ਹੀ ਹੋਈ ਵੱਡੀ ਮੁਸੀਬਤ

ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ ਦੌਰਾਨ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੀਂਹ ਨੂੰ ਲੈ ਕੇ ਕੋਈ ਅਲਰਟ ਵੀ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਤਾਪਮਾਨ ਲਗਾਤਾਰ ਵਧੇਗਾ ਅਤੇ ਪੰਜਾਬੀਆਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ 'ਚ ਹੁਣ ਸਟਾਰ ਨਾਈਟ ਨਹੀਂ ਹੋਵੇਗੀ, ਪ੍ਰੋਗਰਾਮਾਂ ’ਤੇ ਪਾਬੰਦੀ

ਹਾਲਾਂਕਿ ਜਲੰਧਰ ਜ਼ਿਲ੍ਹੇ 'ਚ ਲੂ ਤੋਂ ਬਚਣ ਲਈ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਜਾਰੀ ਬੁਲੇਟਿਨ ਦੇ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਵਧੇਰੇ ਗਰਮੀ ਮਨੁੱਖੀ ਸਹਿਤ ਲਈ ਘਾਤਕ ਸਾਬਿਤ ਹੋ ਸਕਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


author

Babita

Content Editor

Related News