ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਹਾਈਕੋਰਟ ਦਾ ਆਇਆ ਨਵਾਂ ਫ਼ੈਸਲਾ
Friday, Oct 11, 2024 - 01:27 PM (IST)
ਚੰਡੀਗੜ੍ਹ : ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਹੈ। ਚੋਣਾਂ ਨੂੰ ਲੈ ਕੇ ਹਾਈਕੋਰਟ ਵਿਚ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ 9 ਅਕਤੂਬਰ ਨੂੰ 275 ਪੰਚਾਇਤਾਂ ਦੀਆਂ ਚੋਣਾਂ 'ਤੇ ਰੋਕ ਲਗਾਉਣ ਦੇ ਫ਼ੈਸਲੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਦਰਅਸਲ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਬਜਾਏ ਹਾਈਕੋਰਟ ਵਿਚ ਹੀ ਮੁੜ ਅਪੀਲ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਸੰਯੁਕਤ ਪਟੀਸ਼ਨ ਦੇ ਆਧਾਰ 'ਤੇ ਚੋਣਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਸਹੀ ਨਹੀਂ ਹੈ। ਪੰਚਾਇਤ ਦੇ ਹਰ ਮਸਲੇ ਦੀ ਸੁਣਵਾਈ ਕੀਤੀ ਜਾਵੇ, ਜਿਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇ। ਸਾਰੀਆਂ ਪਟੀਸ਼ਨਾਂ ਦੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ। ਸੋਮਵਾਰ ਨੂੰ ਅਦਾਲਤ ਵਿਚ 300 ਹੋਰ ਪੰਚਾਇਤਾਂ ਦੇ ਮੁੱਦੇ ਇਕ-ਇਕ ਕਰਕੇ ਸੁਣੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਲਗਾਤਾਰ ਤਿੰਨ ਛੁੱਟੀਆਂ, 11, 14 ਤੇ 15 ਅਕਤੂਬਰ ਦੀ ਐਲਾਨੀ ਗਈ ਛੁੱਟੀ
ਦੱਸ ਦਈਏ ਕਿ ਲੰਘੇ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਨਾਮਜ਼ਦਗੀਆਂ ਦੌਰਾਨ ਧਾਂਦੀਆਂ ਦੇ ਮੱਦੇਨਜ਼ਰ ਦਾਖਲ ਕਰੀਬ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਰ 'ਤਾ ਐਲਾਨ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੇਗਾ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e