ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੁਲਤਵੀ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਖਿੱਚ ਲੈਣ ਤਿਆਰੀ

Monday, Sep 08, 2025 - 09:40 AM (IST)

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੁਲਤਵੀ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਖਿੱਚ ਲੈਣ ਤਿਆਰੀ

ਮੋਹਾਲੀ (ਰਣਬੀਰ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ। ਹੁਣ ਇਹ ਪ੍ਰੀਖਿਆਵਾਂ ਪਹਿਲਾਂ ਤੈਅ ਸਮੇਂ ਅਤੇ ਪ੍ਰੀਖਿਆ ਕੇਂਦਰਾਂ ’ਤੇ ਆਯੋਜਿਤ ਕਰਨ ਲਈ ਸਿੱਖਿਆ ਬੋਰਡ ਵੱਲੋਂ ਸੂਚਨਾ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ

ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਦਸਵੀਂ ਅਤੇ ਬਾਰਵੀਂ ਜਮਾਤ ਦੀ ਜੋ ਪ੍ਰੀਖਿਆ 27 ਅਗਸਤ ਨੂੰ ਹੋਣੀ ਸੀ, ਹੁਣ ਉਹ 9 ਸਤੰਬਰ ਨੂੰ ਕਰਵਾਈ ਜਾਵੇਗੀ। ਇਸੇ ਤਰ੍ਹਾਂ 28 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 10 ਸਤੰਬਰ ਨੂੰ ਅਤੇ 29 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 11 ਸਤੰਬਰ ਨੂੰ ਹੋਣੀ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਫਿਰ ਵੱਜੇ ਸਾਇਰਨ! ਸੁਖ਼ਨਾ ਦੇ ਫਲੱਡ ਗੇਟ ਖੋਲ੍ਹੇ, ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ

ਬੋਰਡ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਨ੍ਹਾਂ ਦੁਬਾਰਾ ਤੈਅ ਕੀਤੀਆਂ ਗਈਆਂ ਪ੍ਰੀਖਿਆਵਾਂ ਸਬੰਧੀ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਹਾਸਲ ਕੀਤੀ ਜਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 

 


author

Babita

Content Editor

Related News