ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਵੱਡੀ Update, ਸੰਘਣੀ ਧੁੰਦ ਨਾਲ ਛਿੜੇਗਾ ਕਾਂਬਾ

Wednesday, Nov 13, 2024 - 10:48 AM (IST)

ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਵੱਡੀ Update, ਸੰਘਣੀ ਧੁੰਦ ਨਾਲ ਛਿੜੇਗਾ ਕਾਂਬਾ

ਚੰਡੀਗੜ੍ਹ : ਪੰਜਾਬ 'ਚ ਮੌਸਮ ਇਕਦਮ ਬਦਲ ਗਿਆ ਹੈ ਅਤੇ ਲੋਕਾਂ ਨੂੰ ਕਾਂਬਾ ਛੇੜਨ ਵਾਲੀ ਠੰਡ ਦਾ ਅਹਿਸਾਸ ਹੋਣ ਲੱਗਾ ਹੈ। ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪਹਾੜਾਂ 'ਤੇ ਬਰਫ਼ਬਾਰੀ ਕਾਰਨ ਪੰਜਾਬ 'ਚ ਠੰਡ ਵੱਧ ਗਈ ਹੈ।

ਇਹ ਵੀ ਪੜ੍ਹੋ : ਗੁਰਪੁਰਬ ਤੋਂ ਪਹਿਲਾਂ ਸਿੱਖ ਸੰਗਤਾਂ ਲਈ ਵੱਡੀ ਖ਼ਬਰ, ਮਿਲਣ ਜਾ ਰਹੀ ਇਹ ਸਹੂਲਤ

ਉੱਥੇ ਹੀ ਕਈ ਇਲਾਕਿਆਂ 'ਚ ਅੱਜ ਸੀਜ਼ਨ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਖਰੜ ਨੂੰ ਵੀ ਧੁੰਦ ਨੇ ਆਪਣੀ ਬੁੱਕਲ 'ਚ ਲੈ ਲਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਨਜ਼ਰ ਆਈ। ਲੋਕ ਆਪਣੇ ਵਾਹਨਾਂ ਦੀਆਂ ਬੱਤੀਆਂ ਲਾ ਕੇ ਚੱਲ ਰਹੇ ਸਨ। ਧੁੰਦ ਇੰਨੀ ਸੰਘਣੀ ਸੀ ਕਿ ਅੱਗੇ ਕੁੱਝ ਵੀ ਦਿਖਾਈ ਨਹੀਂ ਦੇ ਰਿਹਾ ਸੀ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ! ਨਾਜ਼ੁਕ ਬਣ ਗਏ ਹਾਲਾਤ, ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ

ਭਾਰੀ ਧੁੰਦ ਕਾਰਨ ਠੰਡ 'ਚ ਲੋਕਾਂ ਨੇ ਗਰਮ ਕੱਪੜੇ ਪਾਏ ਹੋਏ ਸਨ। ਮੌਸਮ ਵਿਭਾਗ ਨੇ ਜਿੱਥੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਅਗਲੇ 4 ਦਿਨਾਂ 'ਚ ਸੂਬੇ 'ਚ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 


author

Babita

Content Editor

Related News