ਪੰਜਾਬ ''ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Thursday, Jul 09, 2026 - 04:58 PM (IST)
ਜਲੰਧਰ- ਪੰਜਾਬ 'ਚ ਮੌਨਸੂਨ ਦੀ ਐਂਟਰੀ ਹੋ ਚੁੱਕੀ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ’ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ
ਮੌਸਮ ਵਿਭਾਗ ਅਨੁਸਾਰ 10 ਜੁਲਾਈ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹੇਗਾ। ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ 11 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਤਹਿਗੜ੍ਹ ਸਾਹਿਬ ਅਤੇ ਨਵਾਂਸ਼ਹਿਰ/ਸ਼ਹੀਦ ਭਗਤ ਸਿੰਘ ਨਗਰ ਮੀਂਹ ਦੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ 40-50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਥੇ ਹੀ 12 ਤੇ 13 ਜੁਲਾਈ ਨੂੰ ਸੂਬੇ ਭਰ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
ਦੱਸ ਦੇਈਏ ਕਿ ਸੂਬੇ ’ਚ ਜੁਲਾਈ ਮਹੀਨੇ ਦੌਰਾਨ ਹੁਣ ਤੱਕ ਆਮ ਨਾਲੋਂ 3 ਫੀਸਦੀ ਜ਼ਿਆਦਾ ਮੀਂਹ ਦਰਜ਼ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ’ਚ ਆਮ ਨਾਲੋਂ 71 ਫੀਸਦੀ ਘੱਟ ਵਰਖਾ ਰਿਕਾਰਡ ਕੀਤੀ ਗਈ ਹੈ। ਇਸ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਇਹ ਆਮ ਨਾਲੋਂ 2.9 ਡਿਗਰੀ ਘੱਟ ਚੱਲ ਰਿਹਾ ਹੈ। ਫਰੀਦਕੋਟ ’ਚ ਸਭ ਤੋਂ ਵੱਧ 38.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
