ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਦਿਸੇਗਾ ਚੱਕਰਵਾਤੀ ਤੂਫਾਨ ਦਾ ਅਸਰ
Sunday, Oct 27, 2024 - 07:17 PM (IST)
ਜਲੰਧਰ (ਵੈੱਬ ਡੈਸਕ)- ਓਡੀਸ਼ਾ, ਪੱਛਮੀ ਬੰਗਾਲ 'ਚ ਚੱਕਰਵਾਤੀ ਤੂਫਾਨ ਦਾਨਾ ਦਾ ਅਸਰ ਦਿੱਸਣ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਚੱਕਰਵਾਤੀ ਤੂਫਾਨ ਦਾਨਾ ਪੈਂਦਾ ਵਿਖਾਈ ਦੇਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਇਥੇ ਦੱਸਣਯੋਗ ਹੈ ਕਿ ਚੱਕਰਵਾਤੀ ਤੂਫਾਨ ਦਾਨਾ ਦਾ ਅਸਰ ਕਾਫ਼ੀ ਹੱਦ ਤੱਕ ਘੱਟ ਗਿਆ ਹੈ। ਹਾਲਾਂਕਿ ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ ਅਤੇ ਬਿਹਾਰ ਵਿੱਚ ਅਜੇ ਵੀ ਇਸ ਤੂਫਾਨ ਦਾ ਪ੍ਰਭਾਵ ਹੈ। ਚੱਕਰਵਾਤ ਕਾਰਨ ਇਨ੍ਹਾਂ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ- ਮੁੜ ਗਰਮਾਉਣ ਲੱਗਾ ਢਿੱਲੋਂ ਬ੍ਰਦਰਜ਼ ਦਾ ਮਾਮਲਾ, ਸਾਬਕਾ ਇੰਸਪੈਕਟਰ ਨਵਦੀਪ ਸਿੰਘ ਬਾਰੇ ਹੋਏ ਅਹਿਮ ਖ਼ੁਲਾਸੇ
ਇਸ ਦੇ ਨਾਲ ਹੀ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਵੀ ਠੰਡ ਨੇ ਇਕਦਮ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਰਾਤ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਕਈ ਥਾਵਾਂ 'ਤੇ ਬਾਰਿਸ਼ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।ਚੱਕਰਵਾਤੀ ਤੂਫਾਨ ਦਾਨਾ ਕਾਰਨ ਪੱਛਮੀ ਬੰਗਾਲ ਅਤੇ ਉੜੀਸਾ ਸਮੇਤ ਤੱਟਵਰਤੀ ਖੇਤਰਾਂ ਵਿੱਚ ਭਾਰੀ ਮੀਂਹ ਪਿਆ। ਹਾਲਾਂਕਿ ਇਸ ਨਾਲ ਜਾਨ-ਮਾਲ ਦਾ ਜ਼ਿਆਦਾ ਨੁਕਸਾਨ ਨਹੀਂ ਹੋਇਆ। ਤੂਫਾਨ ਦਾ ਅਸਰ ਝਾਰਖੰਡ, ਬਿਹਾਰ, ਮੱਧ ਪ੍ਰਦੇਸ਼, ਤਾਮਿਲਨਾਡੂ, ਕੇਰਲ ਅਤੇ ਪੱਛਮੀ ਬੰਗਾਲ ‘ਚ ਵੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਰੋੜਾਂ ਦੀਆਂ ਦਵਾਈਆਂ ਦੇ ਘਪਲੇ 'ਤੇ ਸਿਹਤ ਮੰਤਰੀ ਦੇ ਸਖ਼ਤ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8