ਪੰਜਾਬ ''ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲ ਰਹੀਆਂ ਤੇਜ਼ ਹਵਾਵਾਂ, ਜਾਣੋ ਕਦੋਂ ਪਵੇਗਾ ਮੀਂਹ
Sunday, Feb 16, 2025 - 08:55 AM (IST)

ਚੰਡੀਗੜ੍ਹ : ਪੰਜਾਬ 'ਚ ਅਚਾਨਕ ਮੌਸਮ ਬਦਲ ਗਿਆ ਹੈ ਅਤੇ ਬੀਤੇ ਦਿਨ ਤੋਂ ਹੀ ਕਾਲੇ ਬੱਦਲ ਛਾਏ ਹੋਏ ਹਨ। ਹਾਲਾਂਕਿ ਵਿੱਚ-ਵਿੱਚ ਧੁੱਪ ਵੀ ਨਿਕਲ ਰਹੀ ਹੈ ਪਰ ਬੱਦਲਾਂ ਕਾਰਨ ਠੰਡ ਵੀ ਜ਼ਿਆਦਾ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਦੇ ਮੁਤਾਬਕ 17 ਫਰਵਰੀ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।
ਇਹ ਵੀ ਪੜ੍ਹੋ : 5 ਮਾਰਚ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਇਸ ਦਾ ਪ੍ਰਭਾਵ 19 ਫਰਵਰੀ ਤੋਂ ਪੰਜਾਬ 'ਚ ਵੀ ਮਹਿਸੂਸ ਹੋਣ ਦੀ ਉਮੀਦ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁੱਝ ਜ਼ਿਲ੍ਹਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 5 ਤੋਂ 10 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਉੱਥੇ ਹੀ ਜੇਕਰ ਇਸ ਸਾਲ ਸਰਦੀਆਂ ਵਿੱਚ ਹੋਈ ਬਾਰਿਸ਼ ਦੀ ਗੱਲ ਕਰੀਏ ਤਾਂ ਹੁਣ ਤੱਕ ਆਮ ਨਾਲੋਂ ਕਰੀਬ 73 ਫ਼ੀਸਦੀ ਘੱਟ ਬਾਰਿਸ਼ ਹੋਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਕੈਨੇਡਾ ਦਾ ਮੋਸਟ ਵਾਂਟੇਡ! ਕੀਤੀ ਸੀ ਸੋਨੇ ਦੀ ਸਭ ਤੋਂ ਵੱਡੀ ਚੋਰੀ
ਮੀਂਹ ਵਿੱਚ ਕਮੀ ਦਾ ਸਿੱਧਾ ਅਸਰ ਤਾਪਮਾਨ 'ਤੇ ਪੈ ਰਿਹਾ ਹੈ, ਜੋ ਕਿ ਆਮ ਨਾਲੋਂ ਵੱਧ ਰਹਿੰਦਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ, ਜਦਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਅਜਿਹੀ ਸਥਿਤੀ ਵਿੱਚ ਜੇਕਰ 19-20 ਫਰਵਰੀ ਦੀ ਭਵਿੱਖਬਾਣੀ ਅਨੁਸਾਰ ਮੀਂਹ ਪੈਂਦਾ ਹੈ ਤਾਂ ਸੋਕੇ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਕੁੱਝ ਰਾਹਤ ਮਿਲ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8