ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

Tuesday, Aug 04, 2026 - 06:42 PM (IST)

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮਾਲਵਾ ਅਤੇ ਮਾਝਾ ਖੇਤਰ ਦੇ ਕਈ ਹਿੱਸਿਆਂ ਲਈ ਖਰਾਬ ਮੌਸਮ ਦੀ ਤਾਜ਼ਾ ਚੇਤਾਵਨੀ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ 4 ਅਗਸਤ ਦੀ ਦੁਪਹਿਰ ਤੋਂ ਬਾਅਦ ਸੂਬੇ ਦੇ 9 ਵੱਡੇ ਜ਼ਿਲ੍ਹਿਆਂ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਫਾਜ਼ਿਲਕਾ ਅਤੇ ਮੋਗਾ ਵਿੱਚ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲਣ ਦੀ ਸੰਭਾਵਨਾ ਹੈ।  

ਇਹ ਵੀ ਪੜ੍ਹੋ- ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ

ਇਨ੍ਹਾਂ ਜ਼ਿਲ੍ਹਿਆਂ ਵਿੱਚ ਦਰਮਿਆਨੇ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ/ਹਵਾਵਾਂ ਚੱਲ ਸਕਦੀਆਂ ਹਨ ਅਤੇ ਅਸਮਾਨੀ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ

ਆਉਣ ਵਾਲੇ ਦਿਨਾਂ ਦਾ ਹਾਲ
ਮੌਸਮ ਵਿਭਾਗ ਮੁਤਾਬਕ 5 ਤੋਂ 6 ਅਗਸਤ ਤੱਕ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 7 ਤੋਂ 9 ਅਗਸਤ ਤੱਕ ਮੀਂਹ ਦੀ ਰਫ਼ਤਾਰ ਕੁਝ ਘੱਟ ਸਕਦੀ ਹੈ, ਪਰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News