19 ਦਸੰਬਰ ਨੂੰ ਪੂਰੇ ਪੰਜਾਬ ''ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
Tuesday, Dec 16, 2025 - 05:24 PM (IST)
ਜਲੰਧਰ- ਮੌਸਮ ਵਿਭਾਗ ਵੱਲੋਂ ਪੰਜਾਬ ਦੇ ਅਗਲੇ ਪੰਜ ਦਿਨਾਂ ਲਈ ਚੇਤਾਵਨੀ ਦਿੱਤੀ ਗਈ ਹੈ। ਭਾਰਤ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ 16 ਤੋਂ 20 ਦਸੰਬਰ 2025 ਤੱਕ ਲਈ ਜਾਰੀ ਰਿਪੋਰਟ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਬਣੀ ਹੋਈ ਹੈ। ਰਿਪੋਰਟ ਮੁਤਾਬਕ 16 ਦਸੰਬਰ ਨੂੰ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਸਮੇਤ ਕੁਝ ਹੋਰ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ, ਜਿੱਥੇ ਸਵੇਰੇ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 17 ਅਤੇ 18 ਦਸੰਬਰ ਨੂੰ ਇਹ ਧੁੰਦ ਦਾ ਦਾਇਰਾ ਹੋਰ ਵਧ ਸਕਦਾ ਹੈ ਅਤੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਮੋਗਾ ਵਰਗੇ ਕਈ ਜ਼ਿਲ੍ਹੇ ਇਸ ਦੀ ਚਪੇਟ ਵਿੱਚ ਆ ਸਕਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ
19 ਦਸੰਬਰ ਨੂੰ ਲਗਭਗ ਪੂਰੇ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਚੇਤਾਵਨੀ ਦਰਜ ਕੀਤੀ ਗਈ ਹੈ, ਜਿਸ ਕਾਰਨ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਹਾਲਾਂਕਿ 20 ਦਸੰਬਰ ਨੂੰ ਮੌਸਮ ਵਿੱਚ ਕੁਝ ਸੁਧਾਰ ਦੀ ਉਮੀਦ ਜਤਾਈ ਗਈ ਹੈ ਅਤੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੇ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨੀ ਵਰਤਣ, ਫਾਗ ਲਾਈਟਾਂ ਦੀ ਵਰਤੋਂ ਕਰਨ ਅਤੇ ਬਿਨਾਂ ਲੋੜ ਯਾਤਰਾ ਤੋਂ ਪਰਹੇਜ਼ ਕਰਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ

